ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਉਸਾਰੀ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਨੇ ਉਸਾਰੀ ਮਜ਼ਦੂਰਾਂ ਦੀ ਮਹੀਨਾ ਵਾਰ ਆਮਦਨ 'ਚ ਵਾਧਾ ਕੀਤਾ ਹੈ। Gift for construction workers by CM Bhagwant Mann.
ਦੱਸ ਦੇਈਏ ਕਿ ਇਹ ਵਾਧਾ ਲਗਭਗ 10 ਫੀਸਦ ਦਾ ਕੀਤਾ ਹੈ ਅਤੇ ਇਹ ਫੈਸਲਾ 1 ਸਤੰਬਰ 2022 ਤੋਂ ਲਾਗੂ ਮੰਨਿਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਉਸਾਰੀ ਮਜ਼ਦੂਰਾਂ ਦੇ ਰਜਿਸਟ੍ਰੇਸ਼ਨ ਲਈ ਵੀ ਵੱਡੇ ਕਦਮ ਚੁੱਕੇ ਹਨ। ਹੁਣ ਪੰਜਾਬ ਸਰਕਾਰ ਪਿੰਡਾਂ, ਲੇਬਰ ਚੌਕਾਂ ਅਤੇ ਉਸਾਰੀ ਸਾਈਟਾਂ 'ਤੇ ਕੈਂਪ ਲਗਾਏਗੀ।
ਇਸ ਤੋਂ ਅੱਗੇ ਮੁੱਖ ਮੰਤਰੀ ਨੇ ਦੱਸਿਆ ਕਿ ਉਸਾਰੀ ਮਜ਼ਦੂਰਾਂ ਦੇ ਰਜਿਸਟ੍ਰੇਸ਼ਨ ਲਈ ਐਪ ਵੀ ਲਾਂਚ ਕੀਤਾ ਹੈ ਅਤੇ 10 ਲੱਖ ਉਸਾਰੀ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਦਾ ਟੀਚਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੰਜਾਬ 'ਚ 5 ਲੱਖ ਦੇ ਕਰੀਬ ਰਜਿਸਟਰਡ ਉਸਾਰੀ ਮਜ਼ਦੂਰ ਹਨ। ਉਨ੍ਹਾਂ ਕਿਹਾ ਕਿ ਇਸ ਐਪ ਵਿੱਚ ਰਜਿਸਟਰਡ ਉਸਾਰੀ ਮਜ਼ਦੂਰਾਂ ਲਈ ਸਕੀਮਾਂ ਦੀ ਵੀ ਜਾਣਕਾਰੀ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟ ਕੀਤਾ ਹੈ ਕਿ ਦਿਨ ਰਾਤ ਮਿਹਨਤ ਕਰ ਪੰਜਾਬ ਦੇ ਵਿਕਾਸ 'ਚ ਅਹਿਮ ਯੋਗਦਾਨ ਪਾਉਣ ਵਾਲੇ ਉਸਾਰੀ ਮਜ਼ਦੂਰਾਂ ਲਈ ਅੱਜ ਮੈਂ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ... ਰਜਿਸਟਰਡ ਉਸਾਰੀ ਮਜ਼ਦੂਰਾਂ ਦੀ ਘੱਟੋਂ ਘੱਟ ਮਹੀਨਾ ਵਾਰ ਆਮਦਨ ਦੇ ਵਿੱਚ ਵਾਧਾ ਕਰਨ ਦਾ ਫੈਸਲਾ ਲਿਆ ਹੈ..ਤਾਂ ਜੋ ਪਸੀਨਾ ਸੁੱਕਣ ਤੋਂ ਪਹਿਲਾਂ ਮਜ਼ਦੂਰ ਦੀ ਮਿਹਨਤ ਦੀ ਕਮਾਈ ਓਹਦੇ ਹੱਥਾਂ 'ਚ ਹੋਵੇ।
ਇਹ ਵੀ ਪੜ੍ਹੋ:ਹੁਣ ਬਿਜਲੀ ਕੱਟ ਤੋਂ ਪਹਿਲਾ ਆਵੇਗਾ SMS, ਮੰਤਰੀ ਹਰਭਜਨ ਸਿੰਘ ਨੇ ਕੀਤੀ ਸ਼ੁਰੂਆਤ