ਪੰਜਾਬ

punjab

ETV Bharat / city

ਭਗਵੰਤ ਮਾਨ ਦਾ ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਵੱਡਾ ਐਲਾਨ, ਦਿੱਤੇ ਇਹ ਆਦੇਸ਼... - ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਪਾਬੰਦੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇਕ ਵਾਰ ਫਿਰ ਤੋਂ ਪੰਜਾਬ ਦੇ ਲੋਕਾਂ ਦੇ ਲਈ 2 ਵੱਡੇ ਫ਼ੈਸਲੇ ਲਏ ਗਏ ਹਨ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਪਾਬੰਦੀ ਲਾ ਦਿੱਤੀ ਹੈ। ਇਸ ਸੈਸ਼ਨ ਵਿੱਚ ਹੋਣ ਵਾਲੇ ਦਾਖਲਿਆਂ ਤੇ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।

ਭਗਵੰਤ ਮਾਨ ਦਾ ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਵੱਡਾ ਐਲਾਨ
ਭਗਵੰਤ ਮਾਨ ਦਾ ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਵੱਡਾ ਐਲਾਨ

By

Published : Mar 30, 2022, 4:45 PM IST

Updated : Mar 30, 2022, 5:01 PM IST

ਚੰਡੀਗੜ੍ਹ: ਪੰਜਾਬ ਦੀ ਮਾਨ ਸਰਕਾਰ ਪੂਰੇ ਐਕਸ਼ਨ ਮੋਡ ’ਤੇ ਹੈ। ਇਸੇ ਦੇ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇਕ ਵਾਰ ਫਿਰ ਤੋਂ ਪੰਜਾਬ ਦੇ ਲੋਕਾਂ ਦੇ ਲਈ 2 ਵੱਡੇ ਫ਼ੈਸਲੇ ਲਏ ਗਏ ਹਨ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ 'ਤੇ ਪਾਬੰਦੀ ਲਾ ਦਿੱਤੀ ਹੈ। ਇਸ ਸੈਸ਼ਨ ਵਿੱਚ ਹੋਣ ਵਾਲੇ ਦਾਖਲਿਆਂ ਤੇ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।

ਇਸ ਤੋਂ ਇਲਾਵਾਂ ਦੂਜੇ ਫ਼ੈਸਲੇ ਵਿੱਚ ਭਗਵੰਤ ਮਾਨ ਕਿਹਾ ਹੈ ਕਿ ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਲਈ ਨਹੀਂ ਕਹੇਗਾ ਤੇ ਬੱਚਿਆਂ ਦੇ ਮਾਪੇ ਆਪਣੀ ਇੱਛਾ ਅਨੁਸਾਰ ਹੀ ਵਰਦੀਆਂ ਤੇ ਕਿਤਾਬਾਂ ਖਰੀਦਣਗੇ।

ਭਗਵੰਤ ਮਾਨ ਦਾ ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਵੱਡਾ ਐਲਾਨ

ਦੱਸ ਦਈਏ ਕਿ ਇਸ ਫ਼ੈਸਲੇ ਨਾਲ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਜਿੱਥੇ ਵਾਧੂ ਫ਼ੀਸਾਂ ਤੋਂ ਮਾਪਿਆਂ ਨੂੰ ਛੁਟਕਾਰਾ ਮਿਲੇਗਾ, ਉੱਥੇ ਹੀ ਪੰਜਾਬ ਵਿੱਚ ਬਹੁਤ ਸਾਰੇ ਬੱਚੇ ਪੜ੍ਹਾਈ ਦੇ ਸੁਪਨਿਆਂ ਨੂੰ ਪੂਰੇ ਕਰ ਸਕਣਗੇ। ਇਸ ਤੋਂ ਇਲਾਵਾਂ ਭਗਵੰਤ ਮਾਨ ਨੇ ਕਿਹਾ ਕਿ ਮਨੁੱਖ ਦੇ ਤੀਜੇ ਨੇਤਰ ਵਿੱਦਿਆ ਨੂੰ ਕਿਸੇ ਵੀ ਕੀਮਤ 'ਤੇ ਵਪਾਰ ਦਾ ਸਾਧਨ ਨਹੀ ਬਣਨ ਦੇਵਾਂਗੇ।

ਭਗਵੰਤ ਮਾਨ ਵੱਲੋਂ ਪਹਿਲਾ ਕੀਤੇ ਵੱਡੇ ਐਲਾਨ...

ਰਾਸ਼ਨ ਦੀ ਡੋਰ ਸਟੈਪ ਡਿਲਵਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਚ ਰਾਸ਼ਨ ਦੀ ਡੋਰ ਸਟੈਪ ਡਿਲਵਰੀ ਸ਼ੁਰੂ ਹੋਵੇਗੀ। ਘਰ-ਘਰ ਚ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਸੀਐੱਮ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕੁਝ ਹੀ ਦਿਨਾਂ ’ਚ ਡੋਰ ਸਟੈਪ ਡਿਲਵਰੀ ਹੋਵੇਗੀ। ਸਾਰਿਆਂ ਨੂੰ ਸਾਫ ਸੁਥਰਾ ਰਾਸ਼ਨ ਮਿਲੇਗਾ। ਇਸ ਤੋਂ ਇਲਾਵਾ ਡਿਪੂ ਤੋਂ ਵੀ ਰਾਸ਼ਨ ਲੈਣ ਦੀ ਸੁਵਿਧਾ ਹੋਵੇਗੀ।

ਕਿਸਾਨਾਂ ਨੂੰ ਵੰਡੇ ਚੈੱਕ:ਇਸ ਤੋਂ ਪਹਿਲਾਂ ਵੀ ਸੀਐੱਮ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਦੇ ਫਾਇਦੇ ਦੇ ਲਈ ਲਈ ਐਲਾਨ ਕੀਤੇ ਸਨ। ਜਿਨ੍ਹਾਂ ’ਚ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡੇ ਗਏ। ਜੋ ਪੁੱਤਾਂ ਵਾਂਗ ਪਾਲੀਆਂ ਆਪਣੀਆਂ ਫਸਲਾਂ ਨੂੰ ਗੁਲਾਬੀ ਸੁੰਡੀ ਲੱਗਣ ਕਾਰਨ ਉਹ ਮੰਡੀ ਤੱਕ ਨਹੀਂ ਲੈ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜਿਹੜੇ ਚਿੱਟੀਆਂ ਅਤੇ ਗੁਲਾਬੀ ਸੁੰਡੀਆਂ ਦੇ ਨਾਂ ’ਤੇ ਕਰੋੜ ਰੁਪਏ ਖਾਧੇ ਗਏ ਹਨ ਉਨ੍ਹਾਂ ਦੀ ਵੀ ਜਾਂਚ ਕੀਤੀ ਜਾਵੇਗੀ।

ਇੱਕ ਵਿਧਾਇਕ ਇੱਕ ਪੈਨਸ਼ਨ:ਕਿਸਾਨਾਂ ਦੇ ਨਾਲ-ਨਾਲ ਉਨ੍ਹਾਂ ਵੱਲੋਂ ਵਿਧਾਇਕਾਂ ਦੀਆਂ ਪੈਨਸ਼ਨਾਂ ਸਬੰਧੀ ਵੀ ਐਲਾਨ ਕੀਤਾ ਗਿਆ। ਸੀਐੱਮ ਭਗਵੰਤ ਮਾਨ ਵੱਲੋਂ ਇੱਕ ਵਿਧਾਇਕ ਇੱਕ ਪੈਨਸ਼ਨ ਦਾ ਐਲਾਨ ਕੀਤਾ। ਜਿਸ ’ਚ ਉਨ੍ਹਾਂ ਨੇ ਕਿਹਾ ਕਿ ਇੱਕ ਵਿਧਾਇਕ ਨੂੰ ਸਿਰਫ ਇੱਕ ਹੀ ਪੈਨਸ਼ਨ ਮਿਲੇਗੀ। ਚਾਹੇ ਉਹ ਵਿਧਾਇਕ ਕਿੰਨੀ ਵਾਰ ਕਿਉਂ ਨਾ ਜਿੱਤਿਆ ਹੋਵੇ। ਨਾਲ ਹੀ ਸੀਐੱਮ ਨੇ ਕਿਹਾ ਕਿ ਇਸ ਤੋਂ ਬਚਣ ਵਾਲੇ ਪੈਸੇ ਨੂੰ ਲੋਕਾਂ ਦੇ ਭਲਾਈ ਦੇ ਲਈ ਖਰਚਿਆ ਜਾਵੇਗਾ।

ਕੱਚੇ ਮੁਲਾਜ਼ਮ ਪੱਕੇ ਕਰਨ ਦਾ ਐਲਾਨ:ਇਸ ਦੇ ਨਾਲ ਹੀ ਭਗਵੰਤ ਮਾਨ ਵਲੋਂ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਵਲੋਂ 35000 ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਕਈ ਮਹਿਕਮਿਆਂ 'ਚ ਮੁਲਾਜ਼ਮ ਜੋ ਪਿਛਲੇ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਵਜੋਂ ਕੰਮ ਕਰ ਰਹੇ ਹਨ।

ਬੇਰੁਜ਼ਗਾਰਾਂ ਨੂੰ ਨੌਕਰੀ ਦਾ ਐਲਾਨ:ਆਪ ਸਰਕਾਰ ਬਣਦਿਆਂ ਹੀ ਭਗਵੰਤ ਮਾਨ ਵਲੋਂ ਪਹਿਲੀ ਕੈਬਨਿਟ 'ਚ ਫੈਸਲਾ ਲਿਆ ਗਿਆ ਸੀ ਕਿ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇਗੀ, ਜਿਸ ਦੇ ਚੱਲਦਿਆਂ ਸਰਕਾਰ ਵਲੋਂ 25000 ਨੌਕਰੀਆਂ ਕੱਢਣ ਦੀ ਗੱਲ ਕੀਤੀ ਗਈ ਸੀ। ਇਸ 'ਚ ਦਸ ਹਜ਼ਾਰ ਨੌਕਰੀਆਂ ਪੰਜਾਬ ਪੁਲਿਸ ਜਦਕਿ ਬਾਕੀ ਪੰਦਰਾਂ ਹਜ਼ਾਰ ਨੌਕਰੀਆਂ ਵੱਖ-ਵੱਖ ਮਹਿਕਮਿਆਂ 'ਚ ਕੱਢੀਆਂ ਜਾਣੀਆਂ ਸੀ।

ਭ੍ਰਿਸ਼ਟਾਚਾਰ ਖਿਲਾਫ ਹੈਲਪਲਾਈਨ ਨੰਬਰ: ਇਸ ਤੋਂ ਇਲਾਵਾ 23 ਮਾਰਚ ਨੂੰ ਸੀਐੱਮ ਭਗਵੰਤ ਮਾਨ ਵੱਲੋਂ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਸੀ। ਜਿਸ 'ਤੇ ਭ੍ਰਿਸ਼ਟਾਚਾਰ ਖਿਲਾਫ਼ ਸ਼ਿਕਾਇਤ ਮਿਲਣ 'ਤੇ ਕਾਰਵਾਈ ਕੀਤੀ ਜਾਵੇਗੀ। ਉਸ ਦੇ ਚੱਲਦਿਆਂ ਜਲੰਧਰ 'ਚ ਸਰਕਾਰੀ ਕਲਰਕ ਖਿਲਾਫ਼ ਰਿਸ਼ਵਤ ਮਿਲਣ ਦੇ ਦੋਸ਼ 'ਚ ਕਾਰਵਾਈ ਕੀਤੀ ਗਈ ਸੀ।

ਇਹ ਵੀ ਪੜੋ:- ਅਰਵਿੰਦ ਕੇਜਰੀਵਾਲ ਦੇ ਘਰ ’ਤੇ ਹਮਲਾ, ਆਪ ਨੇ ਭਾਜਪਾ ’ਤੇ ਲਗਾਇਆ ਦੋਸ਼

Last Updated : Mar 30, 2022, 5:01 PM IST

For All Latest Updates

ABOUT THE AUTHOR

...view details