ਚੰਡੀਗੜ੍ਹ:ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ (Aam Aadmi Party Punjab President) ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ (Former Chief Minister) ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਸੰਯੁਕਤ ਦੇ ਪ੍ਰਧਾਨ (President of the Akali Dal United) ਸੁਖਦੇਵ ਸਿੰਘ ਢੀਂਡਸਾ ਅਤੇ ਭਾਰਤੀ ਜਨਤਾ ਪਾਰਟੀ (Bharatiya Janata Party) ਵਿਚਕਾਰ ਬਣੀ ਸਾਂਝ ਨੂੰ ਸਿਰੇ ਦੀ ਸਿਆਸੀ ਮੌਕਾਪ੍ਰਸਤੀ ਕਰਾਰ ਦਿੰਦੇ ਹੋਏ ਕਿਹਾ ਕਿ ਲੋਕਾਂ ਦੀ ਕਚਹਿਰੀ ਇਨ੍ਹਾਂ ਮੌਕਾਪ੍ਰਸਤਾਂ ਨੂੰ ਅਮਲੀ ਰੂਪ 'ਚ ਸਮਝਾ ਦੇਵੇਗੀ ਕਿ ਇਕੱਲੀਆਂ ਸਿਫ਼ਰਾਂ ਜਿੰਨੀਆਂ ਮਰਜ਼ੀ ਜੁੜ ਜਾਣ, ਪਰ ਜੋੜ ਜ਼ੀਰੋ ਹੀ ਰਹੇਗਾ।
ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਪਵਿੱਤਰ ਗੀਤਾ ਦੇ ਉਪਦੇਸ਼ ਦਾ ਹਵਾਲਾ ਦਿੰਦਿਆਂ ਕਿਹਾ, ''ਜੋ ਹੋ ਰਿਹਾ, ਚੰਗਾ ਹੋ ਰਿਹਾ ਅਤੇ ਜੋ ਹੋਵੇਗਾ, ਉਹ ਵੀ ਚੰਗਾ ਹੀ ਹੋਵੇਗਾ, ਕਿਉਂਕਿ ਪੰਜਾਬ ਦੀ ਜਨਤਾ ਮੌਕਾਪ੍ਰਸਤ ਅਤੇ ਸਵਾਰਥੀ ਆਗੂਆਂ ਦੇ ਦਿਨ ਪ੍ਰਤੀ ਦਿਨ ਉਤਰ ਰਹੇ ਮਖੌਟਿਆਂ ਨੂੰ ਬੜੀ ਬਰੀਕੀ ਨਾਲ ਦੇਖ ਰਹੀ ਹੈ। ਬੜੀ ਗੰਭੀਰਤਾ ਨਾਲ ਲੈ ਰਹੀ ਹੈ। ਨਤੀਜਣ ਇਨ੍ਹਾਂ ਸਿਆਸੀ ਮੌਕਾਪ੍ਰਸਤਾਂ ਦੇ ਲੱਛਣ ਦੇਖ ਕੇ ਲੋਕ ਪੱਕਾ ਮਨ ਬਣਾ ਚੁੱਕੇ ਹਨ, ਕਿ ਇਸ ਵਾਰ ਪਿਛਲੀਆਂ ਗ਼ਲਤੀਆਂ ਨਹੀਂ ਦੁਹਰਾਈਆਂ ਜਾਣਗੀਆਂ ਅਤੇ ਇੱਕ ਮੌਕਾ ਆਮ ਆਦਮੀ ਪਾਰਟੀ (Aam Aadmi Party) ਰਾਹੀਂ ਆਪਣੇ ਆਪ ਨੂੰ ਦਿੱਤਾ ਜਾਵੇਗਾ।
ਭਗਵੰਤ ਮਾਨ ਨੇ ਭਾਜਪਾ, ਕੈਪਟਨ ਅਤੇ ਢੀਂਡਸਾ ਗਰੁੱਪ 'ਤੇ ਤੰਜ ਕਸਦਿਆਂ ਕਿਹਾ, ਹੁਣ ਜਦੋਂ ਤੁਹਾਡਾ ਪੁਰਾਣਾ ਨਾਪਾਕ ਗੱਠਜੋੜ ਜੱਗ ਜ਼ਾਹਿਰ ਹੋ ਹੀ ਗਿਆ ਹੈ ਤਾਂ ਆਪਣੀਆਂ ਸਿਫ਼ਰਾਂ ਨਾਲ ਬੇਸ਼ੱਕ ਬਾਦਲਾਂ ਵਾਲੀ ਸਿਫ਼ਰ ਵੀ ਜੋੜ ਲਵੋ, ਪਰ ਨਤੀਜਾ ਫੇਰ ਵੀ ਸਿਫ਼ਰ ਹੀ ਰਹੇਗਾ।