ਪੰਜਾਬ

punjab

ETV Bharat / city

ਨਜਾਇਜ਼ ਮਾਈਨਿੰਗ 'ਤੇ ਮਾਨ ਸਰਕਾਰ ਦਾ ਵੱਡਾ ਫੈਸਲਾ, ਖੇੜਾ ਕਲਮੋਟ ਦੇ ਸਾਰੇ ਕਰੈਸ਼ਰ ਸੀਲ - ਨਜਾਇਜ਼ ਮਾਈਨਿੰਗ 'ਤੇ ਮਾਨ ਸਰਕਾਰ ਦਾ ਵੱਡਾ ਫੈਸਲਾ

ਮਾਈਨਿੰਗ ਮੰਤਰੀ ਹਰਜੋਤ ਬੈਂਸ (Mining Minister Harjot Bains) ਵੱਲੋਂ ਮਾਈਨਿੰਗ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਖੇੜਾ ਕਲਮੋਟ ਦੇ ਸਾਰੇ ਕਰੱਸ਼ਰ ਸੀਲ ਕਰ ਦਿੱਤਾ ਹਨ ਤੇ ਇਸ ਦੇ ਨਾਲ ਹੀ ਸਾਰੇ ਠੇਕੇਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਬਕਾਇਆ ਰਾਸ਼ੀ ਤੁਰੰਤ ਮਾਈਨਿੰਗ ਵਿਭਾਗ ਨੂੰ ਜਮ੍ਹਾਂ ਕਰਵਾਉਣ।

ਖੇੜਾ ਕਲਮੋਟ ਦੇ ਸਾਰੇ ਕਰੱਸ਼ਰ ਸੀਲ
ਖੇੜਾ ਕਲਮੋਟ ਦੇ ਸਾਰੇ ਕਰੱਸ਼ਰ ਸੀਲ

By

Published : Apr 21, 2022, 12:23 PM IST

Updated : Apr 21, 2022, 5:04 PM IST

ਚੰਡੀਗੜ੍ਹ:ਨਜਾਇਜ਼ ਮਾਈਨਿੰਗ 'ਤੇ ਭਗਵੰਤ ਮਾਨ ਸਰਕਾਰ ਨੇ ਵੱਡਾ ਫੈਸਲਾ ਲਿਆ ਤੇ ਕਈ ਕਰੱਸ਼ਰ ਸੀਲ ਕਰ (Big decision of Bhagwant Mann government on illegal mining) ਦਿੱਤੇ ਹਨ। ਦੱਸ ਦਈਏ ਕਿ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਮਾਈਨਿੰਗ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ ਤੇ ਇਸ ਮੀਟਿੰਗ ਦੌਰਾਨ ਕਈ ਵੱਡੇ ਫੈਸਲੇ ਲਏ ਗਏ ਹਨ।

ਇਹ ਵੀ ਪੜੋ:ਬੇਅਦਬੀ ਮਾਮਲਾ: ਰਾਮ ਰਹੀਮ ਦੀਆਂ ਮੁੜ ਵਧੀਆ ਮੁਸ਼ਕਿਲਾਂ, ਦੋ ਮਾਮਲਿਆਂ ’ਚ ਪ੍ਰੋਡਕਸ਼ਨ ਵਾਰੰਟ ਜਾਰੀ

ਖੇੜਾ ਕਲਮੋਟ ਦੇ ਸਾਰੇ ਕਰੱਸ਼ਰ ਕੀਤਾ ਸੀਲ:ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਮਾਈਨਿੰਗ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਖੇੜਾ ਕਲਮੋਟ ਦੇ ਸਾਰੇ ਕਰੱਸ਼ਰ ਸੀਲ (all the crushers of Kheda Kalmot were sealed) ਕਰ ਦਿੱਤਾ ਹਨ ਤੇ ਇਸ ਦੇ ਨਾਲ ਹੀ ਸਾਰੇ ਠੇਕੇਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਬਕਾਇਆ ਰਾਸ਼ੀ ਤੁਰੰਤ ਮਾਈਨਿੰਗ ਵਿਭਾਗ ਨੂੰ ਜਮ੍ਹਾਂ ਕਰਵਾਉਣ।

ਰੇਤਾ ਹੋਵੇਗਾ ਸਸਤਾ:ਦੱਸ ਦਈਏ ਕਿ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਹੈ ਕਿ ਆਮ ਲੋਕਾਂ ਨੂੰ ਵਾਜਬ ਕੀਮਤਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਮਾਈਨਿੰਗ ਵਿਭਾਗ ਅੰਮ੍ਰਿਤਸਰ ਅਤੇ ਮੋਗਾ ਵਿੱਚ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਸ਼ੁਰੂ ਕਰੇਗਾ ਤੇ ਇਸ ਦੇ ਨਾਲ ਹੀ ਮੰਤਰੀ ਨੇ ਕਿਹਾ ਕਿ ਦਾਗੀ ਅਫਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਨਵੀਂ ਨੀਤੀ 6 ਮਹੀਨਿਆਂ ਵਿੱਚ ਆਵੇਗੀ:ਪੰਜਾਬ ਦੀ 'ਆਪ' ਸਰਕਾਰ ਨਵੀਂ ਰੇਤ ਮਾਈਨਿੰਗ ਨੀਤੀ ਬਣਾ ਰਹੀ ਹੈ। ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਹ ਨੀਤੀ 6 ਮਹੀਨਿਆਂ ਅੰਦਰ ਆ ਜਾਵੇਗੀ। ਇਸ ਰਾਹੀਂ ਆਮ ਲੋਕਾਂ ਨੂੰ ਸਸਤਾ ਰੇਤਾ ਮਿਲੇਗਾ। ਇਸ ਦੇ ਨਾਲ ਹੀ ਗੈਰ-ਕਾਨੂੰਨੀ ਮਾਈਨਿੰਗ 'ਤੇ ਵੀ ਸਖ਼ਤੀ ਕੀਤੀ ਜਾਵੇਗੀ। ਪੰਜਾਬ ਵਿੱਚੋਂ ਰੇਤ ਮਾਫੀਆ ਦਾ ਮੁਕੰਮਲ ਸਫਾਇਆ ਕੀਤਾ ਜਾਵੇਗਾ। ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਦਾਗੀ ਮਾਈਨਿੰਗ ਅਫਸਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਕੇਜਰੀਵਾਲ ਨੇ ਕਿਹਾ ਸੀ- 20 ਹਜ਼ਾਰ ਕਰੋੜ ਆਉਣਗੇ:ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚੋਂ ਨਾਜਾਇਜ਼ ਰੇਤ ਮਾਫੀਆ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ। ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਮਾਫੀਆ ਨੂੰ ਖਤਮ ਕਰਕੇ ਉਹ ਰੇਤ ਤੋਂ 20 ਹਜ਼ਾਰ ਕਰੋੜ ਰੁਪਏ ਕਮਾ ਸਕਦੇ ਹਨ। ਹਾਲਾਂਕਿ ਹੁਣ ਉਹ ਇਸ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਵੀ ਹਨ।

ਇਹ ਵੀ ਪੜੋ:400 ਸਾਲਾ ਪ੍ਰਕਾਸ਼ ਪੁਰਬ: ਗੁਰਦੁਆਰਾ ਗੁਰੂ ਕਾ ਮਹਿਲ ਵਿਖੇ ਪਾਏ ਗਏ ਸ੍ਰੀ ਅਖੰਡ ਸਾਹਿਬ ਦੇ ਭੋਗ

Last Updated : Apr 21, 2022, 5:04 PM IST

ABOUT THE AUTHOR

...view details