ਚੰਡੀਗੜ੍ਹ : ਸੂਬੇ ਵਿੱਚ ਕੋਰੋਨਾ ਵਾਇਰਸ ਦੀ ਰਫ਼ਤਾਰ ਹੌਲੀ ਪੈਣ ਮਗਰੋਂ ਪੰਜਾਬ 'ਚ ਸਕੂਲ ਖੋਲ੍ਹਣ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਸੋਮਵਾਰ ਤੋਂ ਸੂਬੇ ਵਿੱਚ ਸਾਰੇ ਸਕੂਲ ਖੋਲ੍ਹੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ 'ਚ ਸੋਮਵਾਰ ਤੋਂ ਸਕੂਲ ਖੁੱਲ੍ਹ ਜਾਣਗੇ। ਇਸ ਦੌਰਾਨ ਸਕੂਲਾਂ ਵਿੱਚ ਕੋਵਿਡ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ।
ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਮਹਿਜ਼ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਆਗਿਆ ਸੀ। ਹੁਣ ਸੋਮਵਾਰ ਤੋਂ ਪੰਜਾਬ ਭਰ ਵਿੱਚ ਪੂਰਨ ਤੌਰ 'ਤੇ ਸਾਰੇ ਸਕੂਲ ਖੋਲ੍ਹ ਦਿੱਤੇ ਜਾਣਗੇ। ਸਰਾਕਾਰੀ ਆਦੇਸ਼ਾਂ ਦੇ ਮੁਤਾਬਕ ਸਕੂਲਾਂ ਵਿੱਚ ਅਧਿਆਪਕਾਂ ਤੇ ਸਕੂਲ ਪ੍ਰਬੰਧਨ ਸਣੇ ਵਿਦਿਆਰਥੀਆਂ ਵੱਲੋਂ ਕੋਵਿਡ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ।