ਚੰਡੀਗੜ੍ਹ:ਕਿਸਾਨ ਖੁਦਕੁਸ਼ੀਆਂ ਨੂੰ ਲੈਕੇ ਕੇਂਦਰ ਸਰਕਾਰ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੁਆਰਾ ਦੱਸੇ ਜਾ ਰਹੇ ਅੰਕੜਿਆਂ ਵਿੱਚ ਕਾਫੀ ਅੰਤਰ ਵਿਖਾਈ ਦੇ ਰਿਹਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨ ਖੁਦਕੁਸ਼ੀਆਂ ਨੂੰ ਲੈਕੇ ਕੀਤੇ ਇੱਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਵੱਲੋਂ 2000 ਤੋਂ 2018 ਦਰਮਿਆਨ ਭਾਵ 18 ਸਾਲਾਂ ਵਿੱਚ 1805 ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ਦਰਜ ਕੀਤੇ ਗਏ।
ਦੱਸ ਦਈਏ ਕਿ ਮਹਾਰਾਸ਼ਟਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਰੇਸ਼ ਨਰਾਇਣ ਧਨੋਰਕਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਅਧਿਐਨ ਦੇ ਆਧਾਰ 'ਤੇ ਇਹ ਸਵਾਲ ਪੁੱਛੇ ਸੀ ਜਿਸ ਮੁਤਾਬਕ 2000 ਤੋਂ 2018 ਦਰਮਿਆਨ 9,291 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਸਨ। ਉਨ੍ਹਾਂ ਦੇ ਇਸ ਸਵਾਲ ਦਾ ਜਵਾਬ ਦਿੰਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਨੇ NCRB ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ 2000-2018 ਦੌਰਾਨ ਪੰਜਾਬ ਵਿੱਚ 1805 ਕਿਸਾਨਾਂ ਵੱਲੋਂ0 ਖੁਦਕੁਸ਼ੀ ਕੀਤੀ ਗਈ ਹੈ।