ਚੰਡੀਗੜ੍ਹ: ਰਾਮ ਰਹੀਮ (Gurmeet Ram Rahim) ਨੇ ਬੇਅਦਬੀ ਮਾਮਲੇ (beadbi case) 'ਚ ਫਰੀਦਕੋਟ ਅਦਾਲਤ (Faridkot court) 'ਚ ਪੇਸ਼ ਹੋਣ ਦੇ ਹੁਕਮਾਂ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਰਾਮ ਰਹੀਮ ਨੇ ਅਪੀਲ ਕੀਤੀ ਹੈ ਕਿ SIT ਇਸ ਮਾਮਲੇ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਜਾਂ ਜੇਲ 'ਚ ਆ ਕੇ ਪੁੱਛਗਿੱਛ ਕਰ ਸਕਦੀ ਹੈ। ਰਾਮ ਰਹੀਮ ਨੇ ਫਰੀਦਕੋਟ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਦੇ ਨਾਲ-ਨਾਲ ਅਦਾਲਤ ਵੱਲੋਂ ਜਾਰੀ ਵਾਰੰਟ ਨੂੰ ਵੀ ਚੁਣੌਤੀ ਦਿੱਤੀ ਹੈ। ਹੁਣ ਇਸ ਮਾਮਲੇ 'ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) 'ਚ ਸੁਣਵਾਈ ਹੋਵੇਗੀ।
ਦੱਸ ਦੇਈਏ ਕਿ ਪੰਜਾਬ ਦੀ ਫਰੀਦਕੋਟ ਅਦਾਲਤ ਨੇ ਰਾਮ ਰਹੀਮ ਨੂੰ 29 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਐਸਆਈਟੀ ਇਸ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਨੂੰ ਪਹਿਲਾਂ ਹੀ ਚਾਰਜਸ਼ੀਟ ਕਰ ਚੁੱਕੀ ਹੈ।