ਤਰਨਤਾਰਨ: ਪੰਜਾਬ ਨੂੰ ਦਹਿਲਾਉਣ ਲਈ ਅੱਤਵਾਦੀਆਂ ਵੱਲੋਂ ਰਚੀ ਜਾ ਰਹੀ ਸਾਜ਼ਿਸ਼ ਨੂੰ ਜਿਸ ਤਰ੍ਹਾਂ ਨਾਕਾਮ ਕਰਦੇ ਹੋਏ ਪੰਜਾਬ ਪੁਲਿਸ ਨੇ ਐਤਵਾਰ ਨੂੰ ਇੱਕ ਧਾਤੂ ਕਾਲੇ ਰੰਗ ਦੇ ਬਕਸੇ (12 ਇੰਚ x 6 ਇੰਚ x 2.5 ਇੰਚ) ਵਿੱਚ ਪੈਕ ਕੀਤੇ ਆਰਡੀਐਕਸ ਨਾਲ ਲੈਸ ਇੱਕ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਕਰਨ ਤੋਂ ਬਾਅਦ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂਆਂ ਤੋਂ 2.5 ਕਿ.ਗ੍ਰਾ. ਆਈਈਡੀ ਟਾਈਮਰ, ਡੈਟੋਨੇਟਰ, ਬੈਟਰੀ ਅਤੇ ਸ਼ਰੇਪਨਲ ਬਰਾਮਦ ਹੋਇਆ ਹੈ।
ਇਹ ਆਰਡੀਐਕਸ ਇਕ ਖੰਡਰ ਇਮਾਰਤ ‘ਚ ਛੁਪਾਇਆ ਹੋਇਆ ਸੀ। ਇਸ ਮਾਮਲੇ ਨੂੰ ਕਰਨਾਲ ਤੋਂ ਫੜੇ ਗਏ ਅੱਤਵਾਦੀਆਂ ਨਾਲ ਜੋੜਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਸੂਬੇ ‘ਚ ਵੱਡੇ ਧਮਾਕੇ ਕਰਨ ਦੀ ਸਾਜ਼ਿਸ਼ ਰਚੀ ਗਈ ਸੀ।
ਤਰਨਤਾਰਨ ਪੁਲਿਸ ਨੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਅਜਨਾਲਾ ਸਾਇਡ ਦੇ ਰਹਿਣ ਵਾਲੇ ਹਨ। ਇਨ੍ਹਾਂ ਦੋਵਾਂ ਦੀ ਨਿਸ਼ਾਨਦੇਹੀ ਨਾਲ RDX ਬਾਰਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ 4 ਕਿਲੋ ਦੇ ਲਗਭਗ RDX ਬਰਾਮਦ ਕੀਤਾ ਹੈ।
ਫੜੇ ਗਏ ਵਿਅਕਤੀਆਂ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਬਿੰਦੂ (22) ਵਾਸੀ ਪਿੰਡ ਗੁੱਜਰਪੁਰਾ ਜ਼ਿਲ੍ਹਾ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ ਅਤੇ ਜਗਤਾਰ ਸਿੰਘ ਉਰਫ ਜੱਗਾ (40) ਵਾਸੀ ਪਿੰਡ ਖਾਨੋਵਾਲ, ਅਜਨਾਲਾ, ਅੰਮ੍ਰਿਤਸਰ। ਪੁਲਿਸ ਨੇ ਇਨ੍ਹਾਂ ਕੋਲੋਂ ਇੱਕ ਬਜਾਜ ਪਲੈਟੀਨਾ ਮੋਟਰਸਾਈਕਲ ਅਤੇ 2 ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਬਿੰਦੂ ਅਜਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਨਰਸਿੰਗ ਸਹਾਇਕ ਵਜੋਂ ਕੰਮ ਕਰਦਾ ਸੀ, ਜਦੋਂ ਕਿ ਜੱਗਾ ਮਜਦੂਰੀ ਦਾ ਕੰਮ ਕਰਦਾ ਸੀ ਅਤੇ ਦੋਵੇਂ ਪੈਸੇ ਅਤੇ ਨਸ਼ੇ ਲਈ ਇਹ ਕੰਮ ਕਰ ਰਹੇ ਸਨ।
ADGP ਅੰਦਰੂਨੀ ਸੁਰੱਖਿਆ ਆਰਐਨ ਢੋਕੇ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਿੰਦੂ ਅਤੇ ਜੱਗਾ ਨੌਸ਼ਹਿਰਾ ਪੰਨੂਆਂ ਇਲਾਕੇ ਵਿੱਚ ਵਿਸਫੋਟਕ ਸਮੱਗਰੀ ਲੈ ਕੇ ਘੁੰਮ ਰਹੇ ਹਨ ਅਤੇ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਧਮਾਕਾ ਕਰਨ ਦੀ ਯੋਜਨਾ ਬਣਾ ਰਹੇ ਹਨ।