ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਹੀ ਕਈ ਕਿਸਾਨ ਜੋ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਨੂੰ ਲੈਕੇ ਕਿਸਾਨ ਜਥੇਬੰਦੀਆਂ ਦੀ ਲਗਾਤਾਰ ਮੰਗ ਸੀ ਕਿ ਸੰਘਰਸ਼ 'ਚ ਜਾਨਾਂ ਗਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ ਅਤੇ ਆਰਥਿਕ ਮਦਦ ਕੀਤੀ ਜਾਵੇ।
ਇਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕਿਸਾਨ ਅੰਦੋਲਨ 'ਚ ਜਾਨ ਗਵਾਉਣ ਵਾਲੇ 220 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ 'ਤੇ ਮੋਹਰ ਲਗਾ ਦਿੱਤੀ ਹੈ। ਜਿਸ ਦੀ ਪ੍ਰਕਿਰਿਆ ਸਰਕਾਰ ਵਲੋਂ ਪੂਰੀ ਕੀਤੀ ਜਾ ਚੁੱਕੀ ਹੈ।