ਚੰਡੀਗੜ੍ਹ: ਪੰਜਾਬ ਸਰਕਾਰ ਦੇ ਕੱਚੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਆਈ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ 66,000 ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਜਾ ਰਹੀ ਹੈ।
ਸਰਕਾਰੀ ਮਾਲਕੀ ਵਾਲੇ ਬੋਰਡਾਂ ਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰ ਰਹੇ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਲਗਭਗ 66 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਹਰੀ ਝੰਡੀ ਦੇ ਦਿੱਤੀ ਹੈ।