ਚੰਡੀਗੜ੍ਹ:ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਬੀਤੇ ਦਿਨ ਵੋਟਿੰਗ ਹੋਈ ਜਿਸ ਦੇ ਨਤੀਜੇ 10 ਮਾਰਚ ਨੂੰ ਆਉਣਗੇ। ਚੋਣ ਦੌਰਾਨ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਸੀ, ਉਮੀਦਵਾਰਾਂ ਵੱਲੋਂ ਜ਼ੋਰਾਂ ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤੇ ਗਏ। ਜਿਸ ਨਾਲ ਸਿਆਸਤ ਵੀ ਪੂਰੀ ਤਰ੍ਹਾਂ ਨਾਲ ਭਖੀ ਰਹੀ। ਉੱਥੇ ਹੀ ਸ਼੍ਰੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਬਿਆਨ ਤੋਂ ਬਾਅਦ ਇੱਕ ਵਾਰ ਫਿਰ ਤੋਂ ਸਿਆਸਤ ਚ ਭੂਚਾਲ ਲਿਆ ਦਿੱਤਾ ਹੈ।
ਕੀ ਮੁੜ ਇੱਕ ਹੋਣਗੇ ਤੱਕੜੀ ਤੇ ਕਮਲ?
ਦੱਸ ਦਈਏ ਕਿ ਸ਼ੋਸਲ ਮੀਡੀਆ ’ਤੇ ਬਿਕਰਮ ਸਿੰਘ ਮਜੀਠੀਆ ਦਾ ਇੱਕ ਬਿਆਨ ਵਾਇਰਲ ਹੋ ਰਹੀ ਹੈ ਜਿਸ ਤੋਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਭਵਿੱਖ ’ਚ ਬੀਜੇਪੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਹੋ ਸਕਦਾ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ’ਚ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਇੱਕ ਇੰਟਰਵਿਉ ਚ ਜਵਾਬ ਦਿੰਦੇ ਹੋਏ ਕਿਹਾ ਕਿ ਜੇਕਰ 2022 ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣਦੀ ਹੈ ਤਾਂ ਉਹ ਭਾਰਤੀ ਜਨਤਾ ਪਾਰਟੀ ਦੇ ਨਾਲ ਗਠਜੋੜ ਬਾਰੇ ਸੋਚ ਸਕਦੇ ਹਨ। ਮਜੀਠੀਆ ਦੇ ਇਸ ਬਿਆਨ ਤੋਂ ਬਾਅਦ ਸਿਆਸਤ ’ਚ ਭੂਚਾਲ ਆ ਗਿਆ ਹੈ। ਸੋਸ਼ਲ ਮੀਡੀਆ ਤੇ ਬਿਆਨ ਖੂਬ ਵਾਇਰਲ ਵੀ ਹੋ ਰਿਹਾ ਹੈ।
ਅੰਮ੍ਰਿਤਸਰ ਪੂਰਬੀ ਹਲਕੇ ’ਤੇ ਮਜੀਠੀਆ-ਸਿੱਧੂ ਆਹਮੋ ਸਾਹਮਣੇ