ਚੰਡੀਗੜ੍ਹ:ਡਰੱਗ ਮਾਮਲੇ ’ਚ ਘਿਰੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਾਮਲੇ ਨੂੰ ਲੈ ਕੇ ਮੁੜ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਚ ਸੁਣਵਾਈ ਹੋਈ। ਦੱਸ ਦਈਏ ਕਿ ਹੁਣ ਤੱਕ ਹਾਈਕੋਰਟ ਦੇ ਦੋ ਜੱਜ ਵੱਖ-ਵੱਖ ਕਾਰਨਾਂ ਕਾਰਨ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਤੋਂ ਵੱਖ ਹੋ ਚੁੱਕੇ ਹਨ। ਚੀਫ ਜਸਟਿਸ ਨੇ ਹੁਣ ਇਹ ਮਾਮਲਾ ਨਵੀਂ ਬੈਂਚ ਨੂੰ ਭੇਜਿਆ ਗਿਆ ਹੈ।
29 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ: ਪੰਜਾਬ ਅਤੇ ਹਰਿਆਣਾ ਹਾਈਕੋਰਟ ਚ ਮਾਮਲੇ ਦੀ ਸੁਣਵਾਈ 29 ਜੁਲਾਈ ਤੱਕ ਮੁਲਤਵੀ ਹੋ ਚੁੱਕੀ ਹੈ। ਪੰਜਾਬ ਦੇ ਐਡਵੋਕੇਟ ਜਨਰਲ ਨੇ ਅਪੀਲ ਕੀਤੀ ਕਿ ਪੰਜਾਬ ਵੱਲੋਂ ਸੀਨੀਅਰ ਵਕੀਲ ਬੀਵੀ ਗਿਰ ਅਗਲੀ ਤਰੀਖ ਨੂੰ ਪੇਸ਼ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਦੋ ਵਾਰ ਜੱਜ ਇਸ ਮਾਮਲੇ ਚ ਸੁਣਵਾਈ ਕਰਨ ਤੋਂ ਪਿੱਛੇ ਹੋ ਗਏ ਸੀ। ਇਸ ਲਈ ਸੁਣਵਾਈ ਨੂੰ ਮੁਲਤਵੀ ਕੀਤੀ ਗਈ ਹੈ। ਦੂਜੇ ਪਾਸੇ ਬਿਕਰਮ ਮਜੀਠੀਆ ਦੇ ਵਕੀਲ ਵੱਲੋਂ ਵੀ ਕੋਰਟ ’ਚ ਇਹ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਕੋਰਟ ਨੇ ਪਟੀਸ਼ਨ ਦੀ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ।
ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਤੋਂ ਕੀਤਾ ਕਿਨਾਰਾ: ਦੱਸ ਦਈਏ ਕਿ ਪਿਛਲੀ ਵਾਰ ਜਸਟਿਸ ਅਨੂਪ ਚਿਤਕਾਰਾ ਅਤੇ ਜਸਟਿਸ ਐਮਐਸ ਰਾਮਚੰਦਰ ਦੀ ਬੈਂਚ ਨੂੰ ਮਜੀਠੀਆ ਦੀ ਜਮਾਨਤ ਮਾਮਲੇ ਨੂੰ ਭੇਜਿਆ ਗਿਆ ਸੀ ਪਰ ਇਸ ਮਾਮਲੇ ’ਤੇ ਜਸਟਿਸ ਅਨੂਪ ਚਿਤਕਾਰਾ ਵੱਲੋਂ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਜਸਟਿਸ ਏਜੀ ਮਸੀਹ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਲਿਆ ਸੀ।