ਚੰਡੀਗੜ੍ਹ:2022 ਦੀਆਂ ਚੋਣਾਂ ਨੂੰ ਕੁਝ ਹੀ ਸਮਾਂ ਰਹਿ ਗਿਆ ਹੈ ਉੱਥੇ ਹੀ ਦੂਜੇ ਪਾਸੇ ਸਿਆਸੀ ਪਾਰਟੀਆਂ ਇਨ੍ਹਾਂ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਵਿਰੋਧੀ ਪਾਰਟੀਆਂ ਨੂੰ ਲਗਾਤਾਰ ਘੇਰਿਆ ਵੀ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ।
ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਹਾਈ ਕੋਰਟ ਨੇ ਤੁਹਾਨੂੰ 1 ਫਰਵਰੀ 2018 ਨੂੰ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਨਿਰਦੇਸ਼ ਦੇ ਨਾਲ STF ਰਿਪੋਰਟ ਦਿੱਤੀ। ਅੱਜ ਤੁਸੀਂ ਮਜੀਠੀਆ ਦਾ ਬਚਾਅ ਕਰ ਰਹੇ ਹੋ, ਬਾਦਲਾਂ ਨਾਲ ਮਿਲ ਕੇ ਪੰਜਾਬ ਦੇ ਲੋਕਾਂ ਨੂੰ ਇਹ ਕਹਿ ਕੇ ਬੇਵਕੂਫ ਬਣਾ ਰਹੇ ਹੋ ਕਿ ਰਿਪੋਰਟ ਸੀਲਬੰਦ ਲਿਫਾਫੇ ਵਿੱਚ ਹਾਈਕੋਰਟ ਕੋਲ ਹੈ, ਇਸ ਲਈ ਇਸ 'ਤੇ ਕਾਰਵਾਈ ਨਹੀਂ ਕੀਤੀ ਜਾ ਸਕਦੀ।
ਉੱਥੇ ਹੀ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨੇ ਅਰਵਿੰਦ ਕੇਜਰੀਵਾਲ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਮਜੀਠੀਆ ਤੋਂ ਮੁਆਫੀ ਮੰਗੀ ਸੀ ਹੁਣ ਉਹ ਅਕਾਲੀ ਵਿਧਾਇਕ ਦੀਪ ਮਲਹੋਤਰਾ ਨਾਲ ਮਿਲ ਕੇ ਦਿੱਲੀ ਵਿੱਚ ਸ਼ਰਾਬ ਮਾਫੀਆ ਚਲਾ ਰਹੇ ਹਨ ਅਤੇ ਬਾਦਲ ਦੀਆਂ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਜਾਣ ਦਿੰਦੇ ਹਨ, ਪੀਆਰਟੀਸੀ ਬੱਸਾਂ ਨੂੰ ਨਹੀਂ। 'ਆਪ' 75-25 ਪ੍ਰਣਾਲੀ ਦਾ ਸਮਰਥਨ ਕਰਦੀ ਹੈ, ਇਸ ਲਈ ਉਹ ਕਹਿ ਰਹੇ ਹਨ ED ਅਤੇ STF ਦੀ ਰਿਪੋਰਟ 'ਤੇ ਅਧਾਰਤ ਐਫਆਈਆਰ (FIR) ਇੱਕ ਸਟੰਟ ਹੈ।
ਇਹ ਵੀ ਪੜੋ:Bikram Majithia Drug Case: ਮਜੀਠੀਆ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
ਕਾਬਿਲੇਗੌਰ ਹੈ ਕਿ ਮੁਹਾਲੀ ਵਿੱਚ ਦਰਜ ਐਫਆਈਆਰ ਵਿੱਚ ਬਿਕਰਮ ਮਜੀਠੀਆ ਖ਼ਿਲਾਫ਼ ਆਈਪੀਸੀ ਦੀ ਧਾਰਾ 25,26,27 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਅਕਾਲੀ ਦਲ ਵੱਲੋਂ ਕਈ ਪ੍ਰੈਸ ਕਾਨਫਰੰਸਾਂ ਕਰਨ ਤੋਂ ਬਾਅਦ ਕਿਹਾ ਗਿਆ ਸੀ ਕਿ ਸਰਕਾਰ ਕਿਸੇ ਨਾ ਕਿਸੇ ਤਰੀਕੇ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਕਰਨਾ ਚਾਹੁੰਦੀ ਹੈ। ਰਿਪੋਰਟਾਂ ਮੁਤਾਬਕ ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ ’ਤੇ ਮਾਮਲਾ ਦਰਜ ਕੀਤਾ ਗਿਆ ਹੈ।