ਚੰਡੀਗੜ੍ਹ: ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੇ ਮਾਮਲੇ ਵਿੱਚ ਅੱਜ ਹਾਈਕੋਰਟ ਵਿੱਚ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਚ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਸੀ। ਮੋਹਾਲੀ ਅਦਾਲਤ 'ਚ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਹਾਈਕੋਰਟ ਦਾ ਰੁਖ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਡਰੱਗਜ਼ ਮਾਮਲੇ (Bikram Majithia Drug Case) ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਤੇ ਉਸ ਦੀ ਭਾਲ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਇਸ ਪੂਰੇ ਮਾਮਲੇ 'ਚ ਪੰਜਾਬ ਸਰਕਾਰ ਵਲੋਂ ਬਿਕਰਮ ਮਜੀਠੀਆ ਖਿਲਾਫ਼ ਚੱਲਦੇ ਕੇਸ 'ਚ ਹਾਈਕੋਰਟ 'ਚ 17 ਪੰਨਿਆਂ ਦਾ ਆਪਣਾ ਜਵਾਬ ਦਾਖ਼ਲ ਕੀਤਾ ਗਿਆ ਹੈ। ਇਸ 'ਚ ਸਰਕਾਰ ਦਾ ਕਹਿਣਾ ਕਿ ਬਿਕਰਮ ਮਜੀਠੀਆ ਖਿਲਾਫ਼ ਗੰਭੀਰ ਇਲਜ਼ਾਮ ਹਨ। ਇਸ ਨਵੇਂ ਡਰੱਗ ਨੇ ਪੰਜਾਬ ਦੇ ਕਈ ਨੌਜਵਾਨਾਂ ਨੂੰ ਨਸ਼ੇ ਦੇ ਦਲਦਲ 'ਚ ਧੱਕਿਆ ਹੈ। ਸਰਕਾਰ ਦਾ ਕਹਿਣਾ ਕਿ ਇਸ ਮਾਮਲੇ 'ਚ ਸਭ ਤੋਂ ਪਹਿਲਾਂ ਬਿਕਰਮ ਮਜੀਠੀਆ ਦਾ ਨਾਮ ਨਸ਼ਾ ਤਸਕਰੀ 'ਚ ਗ੍ਰਿਫ਼ਤਾਰ ਜਗਦੀਸ਼ ਭੋਲਾ ਵਲੋਂ ਲਿਆ ਗਿਆ ਸੀ। ਇਸ ਦੇ ਨਾਲ ਹੀ ਈ.ਡੀ ਦੀ ਜਾਂਚ ਤੋਂ ਬਾਅਦ ਵੀ ਮਜੀਠੀਆ ਦਾ ਨਾਮ ਨਿਕਲ ਕੇ ਸਾਹਮਣੇ ਆਇਆ ਹੈ।
ਦੱਸ ਦਈਏ ਕਿ ਇਸ ਪੂਰੇ ਮਾਮਲੇ 'ਚ ਹਾਈਕੋਰਟ 'ਚ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਇਸ 'ਚ ਹਾਈਕੋਰਟ ਵਲੋਂ ਸਰਕਾਰ ਨੂੰ ਆਪਣਾ ਪੱਖ ਰੱਖਦਿਆਂ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। ਇਸ ਮਾਮਲੇ ਵਿੱਚ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪੀ ਚਿਦੰਬਰਮ ਪੇਸ਼ ਹੋਏ ਸਨ ਜਦਕਿ ਬਿਕਰਮ ਮਜੀਠੀਆ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਪੇਸ਼ ਹੋਏ ਸਨ,ਜਿਨ੍ਹਾਂ ਦੋਵੇ ਧਿਰਾਂ ਦਾ ਪੱਖ ਰੱਖਿਆ ਸੀ।
ਇਹ ਵੀ ਪੜ੍ਹੋ :'ਆਪ' ਵੱਲੋਂ ਚੋਣ ਕਮਿਸ਼ਨ ਦੇ ਹੁਕਮਾਂ ਦੀ ਕੀਤੀ ਜਾ ਰਹੀ ਉਲੰਘਣਾ: ਡਾ.ਚੀਮਾ