ਚੰਡੀਗੜ੍ਹ: ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਫੜਨ ਦੇ ਲਈ ਐਸਆਈਟੀ ਵੱਲੋਂ ਛਾਪੇਮਾਰੀ (SIT raids for Bikram Majithia arrest) ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਐਸਆਈਟੀ ਵੱਲੋਂ ਮਜੀਠੀਆ ਦੇ ਵੱਖ-ਵੱਖ ਟਿਕਾਣਿਆਂ ਉੱਪਰ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਮਜੀਠੀਆ ਐਸਆਈਟੀ ਦੀ ਗ੍ਰਿਫਤ ਤੋਂ ਬਾਹਰ ਹੈ। ਜਾਣਕਾਰੀ ਅਨੁਸਾਰੀ ਐਸਆਈਟੀ ਵੱਲੋਂ ਮਜੀਠੀਆ ਦਾ ਫੋਨ ਟਰੇਸ ਕਰਕੇ ਉਨ੍ਹਾਂ ਦੇ ਟਿਕਾਣੇ ਉੱਤੇ ਰੇਡ ਕੀਤੀ ਗਈ ਤਾਂ ਉੱਥੇ ਮਜੀਠੀਆ ਦਾ ਮੋਬਾਇਲ ਫੋਨ ਜ਼ਰੂਰ ਮਿਲਿਆ ਪਰ ਮਜੀਠੀਆ ਉੱਥੋਂ ਨਹੀਂ ਮਿਲਿਆ।
ਜਾਣਕਾਰੀ ਇਹ ਵੀ ਮਿਲੀ ਹੈ ਕਿ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖਿਲਾਫ਼ ਮਾਮਲਾ ਦਰਜ ਹੋਣ ਦੀ ਜਾਣਕਾਰੀ ਸਾਬਕਾ ਮੰਤਰੀ ਨੂੰ ਸੀ। ਇਸ ਕਾਰਨ ਉਨ੍ਹਾਂ ਨੇ ਆਪਣੀ ਮੋਬਾਈਲ ਲੋਕੇਸ਼ਨ ਨਾਲ ਪੰਜਾਬ ਪੁਲਿਸ ਨੂੰ ਚਕਮਾ ਦੇ ਦਿੱਤਾ। ਟੀਮ ਨੇ ਜਦੋਂ ਉਸਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਤਾਂ ਮੋਬਾਇਲ ਮਿਲਿਆ ਪਰ ਮਜੀਠੀਆ ਉਥੇ ਨਹੀਂ ਸੀ। ਸਰਕਾਰ ਦੀ ਯੋਜਨਾ ਸੀ ਕਿ ਮਾਮਲਾ ਦਰਜ ਹੁੰਦੇ ਹੀ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਜਾਵੇ। ਇਸ ਦੇ ਲਈ ਉਨ੍ਹਾਂ ਨੇ ਮਜੀਠੀਆ ਦੇ ਮੋਬਾਈਲ ਦੀ ਲੋਕੇਸ਼ਨ ਟ੍ਰੈਕ ਕੀਤੀ ਸੀ। ਉਹ ਲਗਾਤਾਰ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਫਲੈਟ ਦੀ ਲੋਕੇਸ਼ਨ ਦੱਸ ਰਿਹਾ ਸੀ।
ਦੂਜੇ ਪਾਸੇ ਸਰਕਾਰ ਨੂੰ ਲੱਗਿਆ ਕਿ ਮਜੀਠੀਆ ਨੂੰ ਇਸ ਮਾਮਲੇ ਦੀ ਜਾਣਕਾਰੀ ਨਹੀਂ ਹੈ ਅਤੇ ਉਹ ਚੰਡੀਗੜ੍ਹ ਵਿੱਚ ਰਹਿ ਰਿਹਾ ਹੈ। ਹਾਲਾਂਕਿ ਪੁਲਿਸ ਟੀਮ ਨੇ ਸੋਮਵਾਰ ਅੱਧੀ ਰਾਤ ਨੂੰ ਮਾਮਲਾ ਦਰਜ ਕਰਨ ਤੋਂ ਬਾਅਦ ਉਥੇ ਛਾਪੇਮਾਰੀ ਕੀਤੀ ਪਰ ਇਸ ਦੀ ਬਜਾਇ ਮਜੀਠੀਆ ਦਾ ਮੋਬਾਇਲ ਫੋਨ ਮਿਲਿਆ।