ਚੰਡੀਗੜ੍ਹ: ਖੇਤੀ ਸੁਧਾਰ ਕਾਨੂੰਨ ਖਿਲਾਫ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਤਾ ਪੇਸ਼ ਕਰ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਹਿੱਤਾਂ ਲਈ ਲੜਾਈ ਲੜਨਗੇ।
ਕਿਸਾਨੀ ਸੰਘਰਸ਼ ਲਈ ਅਸਤੀਫ਼ਾ ਦੇਣ ਨੂੰ ਤਿਆਰ ਹਾਂ: ਕੈਪਟਨ
ਪੰਜਾਬ ਵਿਧਾਨ ਸਭਾ ਸੈਸ਼ਨ ਦੀ ਦੂਜੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੈਸ਼ਨ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਚਾਹੇ ਸਾਡੀ ਸਰਕਾਰ ਬਰਖ਼ਾਸਤ ਕਰ ਦੇਵੇ ਪਰ ਕੈਪਟਨ ਨਹੀਂ ਝੁਕੇਗਾ।
ਫ਼ੋਟੋ
ਸਦਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਖੇਤੀ ਵਿਰੋਧੀ ਹਨ। ਕੈਪਟਨ ਨੇ ਕਿਹਾ ਕਿ ਕੇਂਦਰ ਚਾਹੇ ਸਾਡੀ ਸਰਕਾਰ ਬਰਖ਼ਾਸਤ ਕਰ ਦੇਵੇ ਪਰ ਕੈਪਟਨ ਨਹੀਂ ਝੁਕੇਗਾ। ਇਸ ਦੇ ਨਾਲ ਹੀ ਕੈਪਟਨ ਨੇ ਕਿਸਾਨੀ ਹਿੱਤਾਂ ਸਬੰਧੀ ਅਸਤੀਫ਼ਾ ਦੇਣ ਦੀ ਗੱਲ ਆਖੀ।