ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਭਾਜਪਾ ਗਠਜੋੜ ਵੱਲੋਂ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ। ਭਾਜਪਾ ਗਠਜੋੜ ਵੱਲੋਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਭਾਜਪਾ ਮਾਮਲਿਆਂ ਦੇ ਸਹਿ ਇੰਚਾਰਜ ਹਰਦੀਪ ਸਿੰਘ ਪੂਰੀ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਲੋਕ ਕਾਂਗਰਸ ਦੇ ਸੁਪਰੀਮੋ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਸ਼ਾਮਲ ਹਨ।
ਭਾਜਪਾ ਗਠਜੋੜ ਦੁਆਰਾ ਚੋਣ ਮੈਨੀਫੈਸਟੋ ਦੁਆਰਾ 11 ਨੁਕਾਤੀ ਸੰਕਲਪ ਪੱਤਰ ਜਾਰੀ ਕੀਤਾ ਗਿਆ ਹੈ। ਇਸ ਨੂੰ ਲੈ ਕੇ ਪੰਜਾਬ ਭਾਜਪਾ ਮਾਮਲਿਆਂ ਦੇ ਸਹਿ ਇੰਚਾਰਜ ਹਰਦੀਪ ਸਿੰਘ ਪੂਰੀ ਨੇ ਕਿਹਾ ਇਹ ਪੰਜਾਬ ਦੇ 11 ਨੁਕਾਤੀ ਹੈ। ਪੰਜਾਬ ਦੀ ਕਾਂਗਰਸ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ’ਚ ਫੇਲ ਸਾਬਿਤ ਹੋਈ ਹੈ। ਇਹ 11 ਸੰਕਲਪ ਪੰਜਾਬ ਦੀਆਂ ਤਿੰਨ ਲੋੜਾਂ ਦਾ ਕੇਂਦਰ ਹੈ। ਸ਼ਾਂਤੀ ਭਾਈਚਾਰਾ, ਨਸ਼ਾ ਮੁਕਤ ਪੰਜਾਬ, ਮਾਫਿਆ ਦਾ ਖਾਤਮਾ, ਉਦਯੋਗਿਕ ਵਿਕਾਸ ਸਾਰੇ 11 ਸੰਕਲਪ ਦੋ ਸਾਲ ’ਚ ਪੂਰੇ ਹੋਣਗੇ।
ਇਸ ਦੌਰਾਨ ਪੰਜਾਬ ਲੋਕ ਕਾਂਗਰਸ ਦੇ ਸੁਪਰੀਮੋ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਰਿਸ਼ਤੇ ਵਿਗੜ ਰਹੇ ਹਨ। ਖਾਸਤੌਰ ਤੇ ਸੀਮਾ ਸਰਹੱਦ ਪਾਰ ਤੋਂ ਹਥਿਆਰ ਬਰਾਮਦ ਹੋ ਰਹੇ ਹਨ। ਪੰਜਾਬ ਚ ਮੁੜ ਤੋਂ ਅੱਤਵਾਦ ਦਾ ਖਤਰਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਚ ਹਾਲਾਤ ਵਧੀਆ ਹੋਣ ਤੋਂ ਬਾਅਦ ਲੋਕ ਪੰਜਾਬ ਆਉਣਗੇ ਅਤੇ ਵਪਾਰ ਨੂੰ ਵਾਧਾ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਜਿਸ ਸਮੇਂ ਉਹ ਮੁੱਖ ਮੰਤਰੀ ਸੀ ਉਸ ਸਮੇਂ ਪੰਜਾਬ ਦਾ ਪੂਰਾ ਵਿਕਾਸ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ 22 ਲੱਖ ਨੌਕਰੀਆਂ ਦਿੱਤੀਆਂ ਗਈਆਂ ਹਨ।
ਭਾਜਪਾ ਗਠਜੋੜ ਦੇ 11 ਨੁਕਾਤੀ
ਸ਼ਾਂਤੀ ਅਤੇ ਭਾਈਚਾਰਾ
ਐਨਡੀਏ ਦੇ ਸੰਕਲਪ ਪੱਤਰ ਵਿਚ ਬੇਅਦਬੀ ਲਈ ਜੀਰੋ ਸਹਿਣਸ਼ੀਲਤਾ ਦੀ ਨੀਤੀ , ਬੇਅਦਬੀ ਦੇ ਮਾਮਲਿਆਂ ਦੀ ਤੇਜੀ ਨਾਲ ਜਾਂਚ ਲਈ ਵਿਸ਼ੇਸ਼ ਟਾਸਕ ਫੋਰਸ ਅਤੇ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਅਤੇ ਬੇਅਦਬੀ ਵਿਰੁੱਧ ਬਣੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ . ਸਰਹੱਦ ਪਾਰ ਦੇ ਅੱਤਵਾਦ, ਨਸ਼ੇ ਦੀ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਡਰੋਨ ਨਿਗਰਾਨੀ, ਇਲੈਕਟ੍ਰਿਕ ਫੈਸਾਂ ਅਤੇ ਪੁਲਿਸ ਚੌਕੀਆਂ ਦੇ ਨਿਰਮਾਣ ਵਰਗੇ ਸਖ਼ਤ ਕਦਮ ਚੁੱਕੇ ਜਾਣਗੇ।ਸੂਬੇ ਵਿੱਚ ਗੈਂਗ ਕਲਚਰ ਨੂੰ ਖਤਮ ਕਰਨ ਲਈ ਸਖ਼ਤ ਕਾਨੂੰਨ ਅਤੇ ਸੀਸੀਟੀਵੀ ਨਿਗਰਾਨੀ ਵਿੱਚ ਵਾਧਾ ਅਤੇ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਕੀਤਾ ਜਾਵੇਗਾ। ਸੂਬੇ ਵਿਚ ਅੱਤਵਾਦ ਤੋਂ ਪੀੜਤ ਲੋਕਾਂ ਦੇ ਮਾਮਲੇ ਹੱਲ ਕੀਤੇ ਜਾਣਗੇ ਅਤੇ ਅੱਤਵਾਦ ਪ੍ਰਭਾਵਿਤ ਪਰਿਵਾਰਾਂ ਨੂੰ ਪੰਜ ਲੱਖ ਦਾ ਮੁਆਵਜਾ ਦਿੱਤਾ ਜਾਵੇਗਾ
ਮਾਫੀਆ ਮੁਕਤ ਪੰਜਾਬ
ਮਾਫੀਆ ਰਾਜ ਨੂੰ ਖਤਮ ਕਰਨ ਲਈ ਕੇਂਦਰੀ ਸੁਰੱਖਿਆ ਏਜੰਸੀਆਂ ਦੀ ਤਰਜ ਤੇ ਨਵੀਨਤਮ ਤਕਨਾਲੋਜੀ ਦਾ ਇਸਤੇਮਾਲ ਕੀਤਾ ਜਾਵੇਗਾ। ਪੰਜਾਬ ਵਿੱਚ ਰੇਤ, ਜ਼ਮੀਨ ਅਤੇ ਸ਼ਰਾਬ ਮਾਫੀਆ ਖ਼ਤਮ ਕਰਨ ਲਈ ਲੋਕਾਯੁਕਤ ਨੂੰ ਮਜਬੂਤ ਬਣਾਇਆ ਜਾਵੇਗਾ|ਅਣ-ਅਧਿਕਾਰਤ ਰੇਤ ਮਾਈਨਿੰਗ ਨੂੰ ਰੋਕਣ ਲਈ 'ਆਈਨਿੰਗ ਅਥਾਰਟੀ' ਦਾ ਗਠਨ ਕੀਤਾ ਜਾਵੇਗਾ। ਸਰਕਾਰੀ ਸੇਵਾਵਾਂ ਦੀ ਸਮੇਂ ਸਿਰ ਡਿਲੀਵਰੀ ਅਤੇ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਿਟੀਜ਼ਨ ਚਾਰਟਰ ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।ਸਰਕਾਰੀ ਠੇਕਿਆਂ ਵਿੱਚ ਭ੍ਰਿਸ਼ਟਾਚਾਰ ਅਤੇ ਏਕਾਧਿਕਾਰ ਨੂੰ ਜੜ੍ਹੋਂ ਪੁੱਟਣ ਲਈ ਪਾਰਦਰਸ਼ੀ ਈ-ਟੈਂਡਰਿੰਗ ਸ਼ੁਰੂ ਕੀਤੀ ਜਾਵੇਗੀ।
ਰੁਜ਼ਗਾਰ ਯੋਜਨਾ
ਰੁਜ਼ਗਾਰ ਯੋਜਨਾ ਅਧੀਨ ਹਰ ਨੋਜਵਾਨ ਨੂ ਹਰ ਮਹੀਨੇ ਘੱਟੋ ਘੱਟ 150 ਘੰਟੇ ਕੰਮ ਦੀ ਵਿਚ ਸਾਰੀਆਂ ਖਾਲੀ ਅਸਾਮੀਆਂ ਨੂੰ ਸਰਕਾਰ ਬਣਨ ਦੇ ਇਕ ਸਾਲ ਦੇ ਅੰਦਰ ਅੰਦਰ ਭਰਿਆ ਜਾਵੇਗਾ। ਬੋਰੁਜ਼ਗਾਰ ਪੋਸਟ ਗ੍ਰੇਜੁਏਟਾ ਨਹ ਡਿਗਰੀ ਪੂਰੀ ਹੋਣ ਤੋ ਬਾਅਦ ਦੋ ਸਾਲ ਤਕ ਚਾਰ ਹਜ਼ਾਰ ਰੂਪੀ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ ਅਤੇ ਸੂਬੇ ਦੀਆਂ ਸਰਕਾਰੀ ਨੋਕਰੀਆਂ ਲਈ ਫਾਰਮ ਮੁਫਤ ਹੋਣਗੇ।
ਖੁਸ਼ਹਾਲ ਕਿਸਾਨ
ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਸਾਰੇ ਕਿਸਾਨਾਂ ਦਾ ਖੇਤੀ ਕਰਜ਼ਾ ਮਾਫ ਕੀਤਾ ਜਾਵੇਗਾ . ਕੇਂਦਰ ਸਰਕਾਰ ਵਲੋਂ ਦਿੱਤੀ ਜਾ ਰਹੀ ਐਮ ਏਸ ਪੀ ਵਿਵਸਥਾ ਦਾ ਵਿਸਤਾਰ ਕਰਦੇ ਹੋਏ ਫਲਾਂ, ਸਬਜ਼ੀਆਂ, ਦਾਲਾਂ ਅਤੇ ਤੇਲ ਬੀਜਾਂ ਦਾ ਉਤਪਾਦਨ ਕਰਨ ਵਾਲੇ ਕਿਸਾਨਾਂ ਲਈ ਵੀ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਯਕੀਨੀ ਬਣਾਇਆ ਜਾਵੇਗਾ। ਫਸਲੀ ਵਿਭਿੰਨਤਾ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 5000 ਕਰੋੜ ਰੁਪਏ ਦਾ ਸਾਲਾਨਾ ਬਜਟ ਮਨਜ਼ੂਰ ਕੀਤਾ ਜਾਵੇਗਾ।ਬੇਜ਼ਮੀਨੇ ਕਿਸਾਨਾਂ ਨੂੰ ਕਾਸ਼ਤ ਲਈ 1 ਲੱਖ ਏਕੜ ਸ਼ਾਮਲਾਤ ਜ਼ਮੀਨ ਅਲਾਟ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਕਿਸਾਨ ਸੰਮਾਨ ਯੋਜਨਾ ਦੀ ਤਰਜ ਤੇ ਹਰੇਕ ਬੇਜ਼ਮੀਨੇ ਕਿਸਾਨ ਨੂੰ ਵੀ 6,000 ਰੁਪਏ ਦੀ ਸਾਲਾਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ।