ਪੰਜਾਬ

punjab

ETV Bharat / city

ਸੰਗਰੂਰ ਜ਼ਿਮਨੀ ਚੋਣ: ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਨਾਮਜ਼ਦਗੀ ਭਰੀ - ਨਾਮਜ਼ਦਗੀ ਕਾਗਜ਼ ਭਰੇ ਜਾ ਰਹੇ

ਚੰਡੀਗੜ੍ਹ: ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਨੂੰ ਲੈਕੇ ਸਿਆਸਤ ਗਰਮਾ ਗਈ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਨਾਮਜ਼ਦਗੀ ਕਾਗਜ਼ ਭਰੇ ਜਾ ਰਹੇ ਹਨ। ਇਸੇ ਦੌਰਾਨ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਵੱਲੋਂ ਨਾਮਜਦਗੀ ਦਾਖਲ ਕੀਤੀ ਗਈ ਹੈ। ਉਹ ਪਿਛਲੇ ਦਿਨਾਂ ਵਿੱਚ ਹੀ ਕਈ ਵੱਡੇ ਕਾਂਗਰਸੀਆਂ ਸਮੇਤ ਪਾਰਟੀ ਛੱਡ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਹੁਣ ਉਨ੍ਹਾਂ ਨੂੰ ਭਾਜਪਾ ਵੱਲੋਂ ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਗਿਆ ਹੈ। ਇਸ ਐਲਾਨ ਤੋਂ ਬਾਅਦ ਹੁਣ ਉਨ੍ਹਾਂ ਵੱਲੋਂ ਪਾਰਟੀ ਲੀਡਰਸ਼ਿੱਪ ਦੀ ਮੌਜੂਦਗੀ ਵਿੱਚ ਨਾਮਜ਼ਦਗੀ ਕਾਗਜ਼ ਭਰਿਆ ਗਿਆ ਹੈ।

ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਨਾਮਜ਼ਦਗੀ ਭਰੀ
ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਨਾਮਜ਼ਦਗੀ ਭਰੀ

By

Published : Jun 6, 2022, 3:15 PM IST

Updated : Jun 6, 2022, 6:11 PM IST

ਚੰਡੀਗੜ੍ਹ:ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਨੂੰ ਲੈਕੇ ਸਿਆਸਤ ਗਰਮਾ ਗਈ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਨਾਮਜ਼ਦਗੀ ਕਾਗਜ਼ ਭਰੇ ਜਾ ਰਹੇ ਹਨ। ਇਸੇ ਦੌਰਾਨ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਵੱਲੋਂ ਨਾਮਜਦਗੀ ਦਾਖਲ ਕੀਤੀ ਗਈ ਹੈ। ਉਹ ਪਿਛਲੇ ਦਿਨਾਂ ਵਿੱਚ ਹੀ ਕਈ ਵੱਡੇ ਕਾਂਗਰਸੀਆਂ ਸਮੇਤ ਪਾਰਟੀ ਛੱਡ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਹੁਣ ਉਨ੍ਹਾਂ ਨੂੰ ਭਾਜਪਾ ਵੱਲੋਂ ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਗਿਆ ਹੈ। ਇਸ ਐਲਾਨ ਤੋਂ ਬਾਅਦ ਹੁਣ ਉਨ੍ਹਾਂ ਵੱਲੋਂ ਪਾਰਟੀ ਲੀਡਰਸ਼ਿੱਪ ਦੀ ਮੌਜੂਦਗੀ ਵਿੱਚ ਨਾਮਜ਼ਦਗੀ ਕਾਗਜ਼ ਭਰਿਆ ਗਿਆ ਹੈ।

ਇਸ ਤੋਂ ਪਹਿਲਾਂ "ਆਪ" ਦੇ ਉਮੀਦਵਾਰ ਗੁਰਮੇਲ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਭਰੇ ਗਏ ਸਨ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹੇ। ਦੱਸਣਯੋਗ ਹੈ ਕਿ ਮੁੱਖ ਮੰਤਰੀ ਦੇ ਅਸਤੀਫੇ ਮਗਰੋ ਸੰਗਰੂਰ ਦੀ ਲੋਕ ਸਭਾ ਸੀਟ ਖ਼ਾਲੀ ਹੋਈ ਹੈ।

ਉਨ੍ਹਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਭਰੇ ਗਏ ਹਨ। ਸਿੱਖ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਦੀ ਚਰਚਾ ਵਿਚਾਲੇ ਸਿਮਰਨਜੀਤ ਮਾਨ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਦੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਸੁਖਬੀਰ ਬਾਦਲ ਉਨ੍ਹਾਂ ਸਾਂਝੇ ਉਮੀਦਵਾਰ ਨੂੰ ਲੈਕੇ ਮੀਟਿੰਗ ਕੀਤੀ ਗਈ ਸੀ। ਇਸ ਦੌਰਾਨ ਬੰਦੀ ਸਿੰਘਾਂ ਦੀ ਵੀ ਉਨ੍ਹਾਂ ਚਰਚਾ ਕੀਤੀ ਗਈ ਸੀ।

ਇਹ ਵੀ ਪੜ੍ਹੋ:Sidhu Musewala murder case: ਭਲਕੇ ਸਿੱਧੂ ਮੂਸੇਵਾਲਾ ਦੇ ਘਰ ਆ ਸਕਦੇ ਨੇ ਰਾਹੁਲ ਗਾਂਧੀ

Last Updated : Jun 6, 2022, 6:11 PM IST

ABOUT THE AUTHOR

...view details