ਚੰਡੀਗੜ੍ਹ: 12 ਅਕਤੂਬਰ ਨੂੰ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ਭਾਜਪਾ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਅੱਜ ਮਿਲੇਗਾ। ਰਾਜਪਾਲ ਨੂੰ ਮਿਲਣ ਲਈ ਜਾ ਰਹੇ ਪੰਜਾਬ ਭਾਜਪਾ ਦਾ ਇਹ ਵਫ਼ਦ ਤਿੰਨ ਸੀਨੀਅਰ ਆਗੂਆਂ 'ਤੇ ਅਧਾਰਤ ਹੋਵੇਗਾ।
ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਨੂੰ ਲੈ ਕੇ ਰਾਜਪਾਲ ਨੂੰ ਮਿਲੇਗਾ ਭਾਜਪਾ ਦਾ ਵਫ਼ਦ - ਰਾਜਪਾਲ
12 ਅਕਤੂਬਰ ਨੂੰ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ਭਾਜਪਾ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਅੱਜ ਮਿਲੇਗਾ। ਰਾਜਪਾਲ ਨੂੰ ਮਿਲਣ ਲਈ ਜਾ ਰਹੇ ਪੰਜਾਬ ਭਾਜਪਾ ਦਾ ਇਹ ਵਫ਼ਦ ਤਿੰਨ ਸੀਨੀਅਰ ਆਗੂਆਂ 'ਤੇ ਅਧਾਰਤ ਹੋਵੇਗਾ।
ਜਾਣਕਾਰੀ ਅਨੁਸਾਰ ਰਾਜਪਾਲ ਨੂੰ ਮਿਲਣ ਜਾ ਰਹੇ ਇਸ ਵਫ਼ਦ ਵਿੱਚ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ, ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ਸੁਜਾਨਪੁਰ ਤੋਂ ਭਾਜਪਾ ਵਿਧਾਇਕ ਦਿਨੇਸ਼ ਕੁਮਾਰ ਸ਼ਾਮਲ ਹੋਣਗੇ। ਇਹ ਵਫ਼ਦ ਰਾਜਪਾਲ ਨੂੰ ਮਿਲ ਕੇ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕਰੇਗਾ।
ਇੱਥੇ ਇਹ ਵਰਣਯੋਗ ਹੈ ਕਿ 12 ਅਕਤੂਬਰ ਨੂੰ ਹੁਸ਼ਿਆਰਪੁਰ ਦੇ ਟਾਂਡਾ ਨੇੜੇ ਟੋਲ ਪਲਾਜ਼ੇ 'ਤੇ ਅਸ਼ਵਨੀ ਸ਼ਰਮਾ ਦੀ ਕਾਰ 'ਤੇ ਹਮਲਾ ਹੋਵੇਗਾ। ਇਸ ਮਾਮਲੇ ਨੂੰ ਪੰਜਾਬ ਭਾਜਪਾ ਸੂਬੇ ਦੀ ਕਾਂਗਰਸ ਸਰਕਾਰ 'ਤੇ ਸਾਜਿਸ਼ ਦੇ ਇਲਜ਼ਾਮ ਲਗਾਏ ਹਨ। ਇਹ ਹਮਲਾ ਉਸ ਵੇਲੇ ਹੋਇਆ ਹੈ ਜਦੋਂ ਪੰਜਾਬ ਭਰ ਵਿੱਚ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਹਨ। ਇਸ ਹਮਲੇ ਤੋਂ ਬਾਅਦ ਸੂਬੇ ਭਰ ਵਿੱਚ ਪੰਜਾਬ ਭਾਜਪਾ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਣ ਵੇਖਣਾ ਇਹ ਹੋਵੇਗਾ ਕਿ ਅੱਜ ਭਾਜਪਾ ਦਾ ਵਫ਼ਦ ਰਾਜਪਾਲ ਤੋਂ ਇਸ ਮਾਮਲੇ ਵਿੱਚ ਕੀ ਮੰਗ ਕਰਦਾ ਹੈ।