ਚੰਡੀਗੜ੍ਹ: ਭਾਜਪਾ ਵਿਧਾਇਕ ਅਰੁਣ ਨਾਰੰਗ 'ਤੇ ਹੋਏ ਕਾਤਲਾਨਾ ਹਮਲੇ ਅਤੇ ਮੁੱਖ ਮੰਤਰੀ ਨੂੰ ਸੂਬੇ ਦੇ ਨਾਗਰਿਕਾਂ ਦੀ ਰਾਖੀ ਕਰਨ' ਚ ਅਸਫਲ ਹੋਣ 'ਤੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦਾ ਇਕ ਉੱਚ-ਪੱਧਰੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਸਾਰੇ ਘਟਨਾਕ੍ਰਮ ਸਮੇਤ ਪੰਜਾਬ ਦੀ ਚਿੰਤਾਜਨਕ ਸਥਿਤੀ ਬਾਰੇ ਉਨ੍ਹਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਉਨ੍ਹਾਂ ਰਾਜਪਾਲ ਨੂੰ ਨੂੰ ਇਕ ਮੰਗਪੱਤਰ ਸੌਂਪ ਮੁੱਖ ਮੰਤਰੀ ਤੋਂ ਤੁਰੰਤ ਅਸਤੀਫਾ ਲੈਣ ਦੀ ਮੰਗ ਕੀਤੀ। ਵਫ਼ਦ ਨੇ ਰਾਜਪਾਲ ਨੂੰ ਮਿਲਣ ਤੋਂ ਬਾਅਦ ਮੁੱਖ ਮੰਤਰੀ ਨਿਵਾਸ ਦੇ ਬਾਹਰ ਕੱਪੜੇ ਲਾ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੂਬਾ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ, ਪਰ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸਖ਼ਤ ਵਿਰੋਧ ਦੇ ਬਾਅਦ ਸਥਿਤੀ ਦੇ ਮੱਦੇਨਜ਼ਰ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਰਾਜ ਸਭਾ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਸਮੇਤ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।