ਚੰਡੀਗੜ੍ਹ: ਦਹਾਕਿਆਂ ਪੁਰਾਣੇ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਵਿਵਾਦ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਵਿੱਚ ਬੀਤੇ ਦਿਨੀਂ ਬੈਠਕ ਹੋਈ। ਇਹ ਬੈਠਕ ਸੁਪਰੀਮ ਕੋਰਟ ਵੱਲੋਂ ਨਿਰਦੇਸ਼ ਦੇਣ ਤੋਂ ਬਾਅਦ ਹੋਈ, ਜਿਸ ਵਿੱਚ ਕਿਹਾ ਗਿਆ ਸੀ ਕਿ ਦੋਵੇਂ ਸੂਬੇ ਮਿਲ ਕੇ ਇਸ ਮਸਲੇ ਦਾ ਹੱਲ ਲੱਭਣ।
'SYL 'ਤੇ ਪੰਜਾਬ ਭਾਜਪਾ ਦਾ ਸਟੈਂਡ ਸਪੱਸ਼ਟ, ਹਰਿਆਣਾ ਨੂੰ ਨਹੀਂ ਦੇਣਾ ਪਾਣੀ'
ਮਦਨ ਮੋਹਨ ਮਿੱਤਲ ਨੇ ਕਿਹਾ ਕਿ ਜੇ ਕੋਈ ਵੀ ਪਾਰਟੀ ਪੰਜਾਬ ਵਿੱਚ ਐਸਵਾਈਐਲ ਬਣਾਉਣ ਦੀ ਗੱਲ ਕਰੇਗੀ ਤਾਂ ਉਸ ਨੂੰ ਪੰਜਾਬੀ ਮਾਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਤੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ ਪਰ ਪਾਰਟੀ ਦੀ ਪੰਜਾਬ ਇਕਾਈ ਸੂਬੇ ਦੇ ਲੋਕਾਂ ਨਾਲ ਖੜੀ ਹੈ।
ਹਾਲਾਂਕਿ, ਮੀਟਿੰਗ ਤੋਂ ਬਾਅਦ ਸ਼ੇਖਾਵਤ ਨੇ ਕਿਹਾ ਸੀ ਕਿ ਬੈਠਕ ਸਕਾਰਾਤਮਕ ਰਹੀ ਪਰ ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਇਸ ਮਾਮਲੇ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਨੇ ਈਟੀਵੀ ਭਾਰਤ ਨਾਲ ਗੱਲਬਾਤ ਕੀਤੀ। ਭਾਜਪਾ ਆਗੂ ਨੇ ਮੁੱਖ ਮੰਤਰੀ ਵੱਲੋਂ ਦਿੱਤੇ ਬਿਆਨ ਨਾਲ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।
ਮਦਨ ਮੋਹਨ ਮਿੱਤਲ ਨੇ ਕਿਹਾ ਕਿ ਜੇ ਕੋਈ ਵੀ ਪਾਰਟੀ ਪੰਜਾਬ ਵਿੱਚ ਐਸਵਾਈਐਲ ਬਣਾਉਣ ਦੀ ਗੱਲ ਕਰੇਗੀ ਤਾਂ ਉਸ ਨੂੰ ਪੰਜਾਬੀ ਮਾਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਤੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ ਪਰ ਪਾਰਟੀ ਦੀ ਪੰਜਾਬ ਇਕਾਈ ਨੂੰ ਸੂਬੇ ਦੇ ਮੁੱਦਿਆਂ 'ਤੇ ਲੋਕਾਂ ਦੇ ਹੱਕ ਵਿੱਚ ਖੜਨ ਅਤੇ ਪੰਜਾਬ ਦੇ ਹਿੱਤਾਂ ਦੀ ਗੱਲ ਕਰਨ ਦੀ ਪੂਰੀ ਖੁੱਲ੍ਹ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦਾ ਸਟੈਂਡ ਸਪਸ਼ਟ ਹੈ ਕਿ ਐਸਵਾਈਐਲ ਕੈਨਾਲ ਨਹੀਂ ਬਣਨੀ ਚਾਹੀਦੀ ਅਤੇ ਉਹ ਇਸ ਦਾ ਵਿਰੋਧ ਕਰਦੇ ਹਨ।