ਚੰਡੀਗੜ੍ਹ: ਦੇਸ਼ ਵਿੱਚ ਨਾਗਰਿਕਤਾ ਕਾਨੂੰਨ ਲਾਗੂ ਹੋਣ ਤੋਂ ਬਾਅਦ ਵਿਰੋਧੀ ਧਿਰ ਅਤੇ ਮੁਸਲਿਮ ਸੰਗਠਨਾਂ ਵੱਲੋਂ ਥਾਂ-ਥਾਂ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਭਾਜਪਾ ਅਤੇ ਹਿੰਦੂ ਸੰਗਠਨਾਂ ਨੇ ਨਾਗਰਿਕਤਾ ਕਾਨੂੰਨ ਦੇ ਸਮਰਥਨ ਵਿੱਚ ਸੈਕਟਰ 21 ਤੋਂ ਸੈਕਟਰ 17 ਪਲਾਜ਼ਾ ਤੱਕ ਇੱਕ ਮਾਰਚ ਕੱਢਿਆ। ਇਸ ਮਾਰਚ ਵਿੱਚ ਚੰਡੀਗੜ੍ਹ ਦੀ ਸਾਂਸਦ ਕਿਰਨ ਖੇਰ, ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਸਤਪਾਲ ਜੈਨ, ਚੰਡੀਗੜ੍ਹ ਦੀ ਮੇਅਰ ਅਤੇ ਚੰਡੀਗੜ੍ਹ ਦੇ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਵੀ ਹਿੱਸਾ ਲਿਆ।
ਇਸ ਮਾਰਚ ਵਿੱਚ ਚੰਡੀਗੜ੍ਹ ਦੇ ਹਜ਼ਾਰਾਂ ਲੋਕਾਂ ਨੇ ਹਿੱਸਾ ਲਿਆ। ਉਨ੍ਹਾਂ ਨੇ ਤਿਰੰਗਾ ਅਤੇ ਨਾਗਰਿਕਤਾ ਕਾਨੂੰਨ ਦੇ ਸਮਰਥਨ ਦੀ ਤਖ਼ਤੀਆਂ ਲੈ ਕੇ ਇਸ ਮਾਰਚ ਵਿੱਚ ਹਿੱਸਾ ਲਿਆ। ਇਸ ਮਾਰਚ ਵਿੱਚ ਲੋਕਾਂ ਦੇ ਨਾਗਰਿਕਤਾ ਕਾਨੂੰਨ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ ਅਤੇ ਲੋਕਾਂ ਨੂੰ ਇਹ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਇਹ ਨਾਗਰਿਕਤਾ ਕਾਨੂੰਨ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਕਾਨੂੰਨ ਹੈ ਇਹ ਕਿਸੇ ਦੀ ਨਾਗਰਿਕਤਾ ਖੋਹਣ ਦਾ ਕਾਨੂੰਨ ਨਹੀਂ ਹੈ।