ਚੰਡੀਗੜ੍ਹ: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਪ੍ਰੈੱਸਵਾਰਤਾ ਕਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਨੂੰ ਕਾਲੇ ਦੌਰ ਵਿੱਚ ਮੁੜ ਲੈ ਜਾਣ ਦੇ ਇਲਜ਼ਾਮ ਲਗਾਏ। ਕਾਂਗਰਸੀ ਸਾਂਸਦ ਰਵਨੀਤ ਬਿੱਟੂ ਵੱਲੋਂ ਪੰਜਾਬ ਵਿੱਚ ਲਾਸ਼ਾਂ ਵਿਛਾਉਣ ਦੇ ਦਿੱਤੇ ਬਿਆਨ ਖ਼ਿਲਾਫ ਸੂਬੇ ਭਰ ਵਿੱਚ ਕੇਸ ਦਰਜ਼ ਕਰਵਾਉਣ ਦੀ ਗੱਲ ਆਖੀ ਗਈ ਸੀ।
ਰਾਜ ਕੁਮਾਰ ਵੇਰਕਾ ਨੇ ਦਿੱਤਾ ਜਵਾਬ
ਸੜਕਾਂ ਤੇ ਕਿਸਾਨਾਂ ਦੀ ਮੌਤ ਦੀ ਜ਼ਿੰਮੇਵਾਰ ਭਾਜਪਾ: ਵੇਰਕਾ ਅਸ਼ਵਨੀ ਸ਼ਰਮਾ ਦੇ ਬਿਆਨ ਦਾ ਜਵਾਬ ਦਿੰਦਿਆਂ ਕਾਂਗਰਸ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋ ਰਹੇ ਕਿਸਾਨਾਂ ਦੇ ਦੋਸ਼ੀ ਭਾਜਪਾ ਸਰਕਾਰ ਖ਼ਿਲਾਫ ਕੇਸ ਦਰਜ ਹੋਣੇ ਚਾਹੀਦੇ ਹਨ।
ਭਾਜਪਾ ਕਰੇਗੀ ਪ੍ਰਦਰਸ਼ਨ
ਭਾਜਪਾ ਵੱਲੋਂ ਬਠਿੰਡਾ ਵਿੱਚ ਵਾਪਰੀ ਘਟਨਾ ਦੌਰਾਨ ਜ਼ਖ਼ਮੀ ਹੋਏ ਭਾਜਪਾ ਵਰਕਰਾਂ ਨੇ ਸਪਸ਼ਟ ਤੌਰ 'ਤੇ ਕਿਹਾ ਕਿ ਤੋੜ ਫੋੜ ਕਰਨ ਵਾਲਿਆਂ ਸਮੇਤ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਵਿੱਚ ਉਹ ਜ਼ਖ਼ਮੀ ਹੋਏ ਹਨ, ਜਿਸ ਤੋਂ ਬਾਅਦ ਵੀ ਪੁਲਿਸ ਵੱਲੋਂ ਅਣਪਛਾਤੇ ਲੋਕਾਂ ਖ਼ਿਲਾਫ ਕੇਸ ਦਰਜ ਨਹੀਂ ਕੀਤਾ ਗਿਆ ਜਿਸ ਨੂੰ ਲੈ ਕੇ ਭਾਜਪਾ ਜ਼ਿਲ੍ਹੇ ਭਰ ਵਿੱਚ ਕਾਂਗਰਸ ਖ਼ਿਲਾਫ ਪ੍ਰਦਰਸ਼ਨ ਕਰੇਗੀ।