ਚੰਡੀਗੜ੍ਹ:ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ 15 ਅਗਸਤ ਤੋਂ ਮਹੁੱਲਾ ਕਲੀਨਿਕ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਕਈ ਹਸਪਤਾਲਾਂ ਚ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਯੂਸ਼ਮਾਨ ਯੋਜਨਾ ਬੰਦ ਹੋ ਚੁੱਕੀ ਹੈ ਜਿਸ ਕਾਰਨ ਲੋਕ ਪਰੇਸ਼ਾਨ ਹੋ ਰਹੇ ਹੈ। ਉੱਥੇ ਹੀ ਦੂਜੇ ਪਾਸੇ ਬੀਜੇਪੀ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਬੀਜੇਪੀ ਆਗੂ ਸੁਭਾਸ਼ ਸ਼ਰਮਾ ਨੇ ਟਵੀਟ ਕਰਕੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਪੰਜਾਬ ਦੇ ਆਪਣੇ ਇਸ਼ਤਿਹਾਰਾਂ ਵਿੱਚ ਕਰੋੜਾਂ ਰੁਪਏ ਬਰਬਾਦ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਆਯੂਸ਼ਮਾਨ ਸਕੀਮ ਬੰਦ ਕਰ ਦਿੱਤੀ ਗਈ ਹੈ। ਮੋਦੀ ਸਰਕਾਰ ਵੱਲੋਂ ਗਰੀਬਾਂ ਨੂੰ 5 ਲੱਖ ਦੇ ਇਲਾਜ ਦੀ ਸਹੂਲਤ ਤੋਂ ਪੰਜਾਬ ਦੇ ਭੈਣ-ਭਰਾ ਵਾਂਝੇ ਹਨ। ਕੀ ਅਰਵਿੰਦ ਕੇਜਰੀਵਾਲ ਇਹ ਸਿਹਤ ਮਾਡਲ ਦਿਖਾਉਣ ਲਈ ਸਿੰਗਾਪੁਰ ਜਾਣਾ ਚਾਹੁੰਦੇ ਸਨ?