ਪੰਜਾਬ

punjab

ETV Bharat / city

Live Update:ਭਾਜਪਾ ਦਾ ਮੁੱਖ ਮੰਤਰੀ ਦੇ ਘਰ ਦਾ ਘਿਰਾਉ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ - congress chief minister

ਭਾਜਪਾ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ
ਭਾਜਪਾ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ

By

Published : Jul 15, 2021, 12:29 PM IST

Updated : Jul 15, 2021, 3:30 PM IST

15:17 July 15

ਭਾਜਪਾ ਦਾ ਮੁੱਖ ਮੰਤਰੀ ਦੇ ਘਰ ਦਾ ਘਿਰਾਉ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ

ਭਾਜਪਾ ਦਾ ਮੁੱਖ ਮੰਤਰੀ ਦੇ ਘਰ ਦਾ ਘਿਰਾਉ

ਪੰਜਾਬ ਦੇ ਭਾਜਪਾ ਐਸ ਸੀ ਮੋਰਚਾ ਦੇ ਮੈਂਬਰਾਂ ਅਤੇ ਵਰਕਰਾਂ ਨੂੰ ਸੈਕਟਰ 25 ਗਰਾਉਂਡ ਨੇੜੇ ਪੁਲਿਸ ਨੇ ਰੋਕਿਆ, ਪਾਣੀ ਦੀਆਂ ਬੁਛਾੜਾਂ ਵਰਤੀਆਂ। ਉਹ ਰਾਜ ਸਰਕਾਰ ਦੇ ਵਿਰੋਧ ਵਿੱਚ ਸੈਕਟਰ -2 ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਸਨ।

12:30 July 15

ਚੰਡੀਗੜ੍ਹ ਪੁਲਿਸ ਵਲੋਂ ਸੁਰੱਖਿਆ ਦੇ ਕੀਤੇ ਪ੍ਰਬੰਧ

ਚੰਡੀਗੜ੍ਹ: ਭਾਜਪਾ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੈਕੇ ਚੰਡੀਗੜ੍ਹ ਪੁਲਿਸ ਵਲੋਂ ਚੌਕਸੀ ਵਰਤੀ ਜਾ ਰਹੀ ਹੈ। ਜਿਸ ਦੇ ਤਹਿਤ ਭਾਰੀ ਪੁਲਿਸ ਬਲ ਨੂੰ ਤੈਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਵਲੋਂ ਬੈਰੀਕੇਡਿੰਗ ਵੀ ਕੀਤੀ ਜਾ ਰਹੀ ਹੈ।

12:14 July 15

ਦਲਿਤਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ-ਭਾਜਪਾ

ਚੰਡੀਗੜ੍ਹ: ਭਾਜਪਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੈਕਟਰ 2 ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਦਲਿਤਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਜਿਸ ਕਾਰਨ ਉਹ ਸੁੱਤੀ ਪਈ ਕੈਪਟਨ ਸਰਕਾਰ ਨੂੰ ਜਗਾਉਣ ਆਏ ਹਨ। ਭਾਜਪਾ ਆਗੂ ਅਤੇ ਵਰਕਰ ਸੈਕਟਰ 25 ਦੇ ਰੈਲੀ ਗਰਾਊਂਡ 'ਚ ਇਕੱਠੇ ਹੋ ਰਹੇ ਹਨ। 

Last Updated : Jul 15, 2021, 3:30 PM IST

ABOUT THE AUTHOR

...view details