ਚੰਡੀਗੜ੍ਹ:ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਾਲੇ ਤੱਕ ਸਿਰਫ਼ ਆਮ ਆਦਮੀ ਪਾਰਟੀ ਨੇ ਆਪਣੇ ਸੀਐੱਮ ਚਿਹਰੇ ਦਾ ਐਲਾਨ ਕਰ ਦਿੱਤਾ ਹੈ ਪਰ ਜੇਕਰ ਗੱਲ ਕੀਤੀ ਜਾਵੇ ਬਾਕੀ ਰਾਜਨੀਤੀਕ ਪਾਰਟੀਆਂ ਦੀ ਤਾਂ ਸਾਰਿਆਂ ਦਾ ਇਹੀ ਕਹਿਣਾ ਹੈ ਕਿ ਪਾਰਟੀ ਦੇ ਵਿੱਚ ਸਿਰਫ਼ ਇੱਕ ਚਿਹਰਾ ਨਹੀਂ ਹੁੰਦਾ ਬਲਕਿ ਕਈ ਚਿਹਰੇ ਉੱਤੇ ਚੋਣ ਲੜੀਆਂ ਜਾਂਦੀਆਂ ਹਨ।
ਪੰਜਾਬ ਕਾਂਗਰਸ ਚ ਹੁਣ ਸੀਐਮ ਚਿਹਰੇ (Congress CM Face in Punjab) ਨੂੰ ਲੈ ਕੇ ਜੰਗ ਸ਼ੁਰੂ ਹੋ ਗਈ ਹੈ। ਸੀਐੱਮ ਉਮੀਦਵਾਰ ਦੇ ਲਈ ਪੰਜਾਬ ਕਾਂਗਰਸ ਦੇ ਚਾਰ ਮੰਤਰੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਨ ਚ ਉਤਰੇ ਹਨ। ਇਹ ਚਾਰ ਮੰਤਰੀ ਬ੍ਰਹਮ ਮੋਹਿੰਦਰਾ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ ਅਤੇ ਰਾਣਾ ਗੁਰਜੀਤ ਸਿੰਘ ਹਨ। ਜੋ ਕਿ ਸੀਐੱਮ ਚਿਹਰੇ ਲਈ ਚਰਨਜੀਤ ਸਿੰਘ ਚੰਨੀ ਦਾ ਸਮਰਥਨ ਕਰ ਰਹੇ ਹਨ।
ਚੰਨੀ ਦੇ ਸਮਰਥਨ ਵਿੱਚ ਆਏ ਬ੍ਰਹਮਮਹਿੰਦਰਾ
ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ (Brahma Mahindra in support of Charanjit Singh Channi) ਕਰਨ ਨੂੰ ਲੈ ਕੇ ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਉਲਝਣ ਦੀ ਸਥਿਤੀ ਨਹੀਂ ਹੋਣੀ ਚਾਹੀਦੀ ਹੈ, ਜਦੋ ਇੱਕ ਵਿਅਕਤੀ ਨੇ ਸਾਰੀ ਉਮੀਦਾਂ ਤੋਂ ਉੱਠ ਕੇ ਕੰਮ ਕੀਤਾ ਹੈ ਅਤੇ ਬਤੌਰ ਮੁੱਖ ਮੰਤਰੀ ਤਿੰਨ ਮਹੀਨੇ ਦੇ ਕਾਰਜਕਾਲ ਦੇ ਦੌਰਾਨ ਖੁਦ ਨੂੰ ਸਾਬਿਤ ਕੀਤਾ ਹੈ। ਅਜਿਹੇ ਵਿੱਚ ਉਨ੍ਹਾਂ ਨੂੰ ਮੁੱਖ ਮੰਤਰੀ ਚਿਹਰਾ ਐੈਲਾਨ ਕਰ ਦਿੱਤਾ ਜਾਣਾ ਚਾਹੀਦਾ।
ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹੀ ਸਾਲ 2012 ਤੋਂ 2017 ਦੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰਨ ਦੀ ਪ੍ਰਥਾ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਪ੍ਰਥਾ ਨੂੰ ਜਾਰੀ ਰੱਖਣਾ ਚਾਹੀਦਾ ਹੈ ਤੇ ਜਲਦ ਤੋਂ ਜਲਦ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ।
ਮਹਿੰਦਰਾ ਨੇ ਕਿਹਾ ਕਿ ਇਹ ਉਸ ਸਮੇਂ ਜ਼ਿਆਦਾ ਮਹੱਤਵਪੂਰਨ ਹੋ ਜਾਂਦਾ ਹੈ ਜਦੋਂ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਆਪਣਾ ਮੁੱਖ ਮੰਤਰੀ ਉਮੀਦਵਾਰ ਐਲਾਨ ਕਰ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਬਸਪਾ ਪਹਿਲਾਂ ਹੀ ਸੁਖਬੀਰ ਸਿੰਘ ਬਾਦਲ ਨੂੰ ਬਤੌਰ ਮੁੱਖ ਮੰਤਰੀ ਉਮੀਦਵਾਰ ਪੇਸ਼ ਕਰ ਚੁੱਕੀ ਹੈ। ਇਨ੍ਹਾਂ ਸਥਿਤੀਆਂ ਵਿੱਚ ਕਾਂਗਰਸ ਪਾਰਟੀ ਪਿੱਛੇ ਨਹੀਂ ਹਟ ਸਕਦੀ, ਕਿਉਂਕਿ ਇਸ ਤੋਂ ਪਾਰਟੀ ਦੀ ਮਜ਼ਬੂਤ ਸੋਚ ਪੇਸ਼ ਹੁੰਦੀ ਹੈ। ਉਹ ਵੀ ਜਦੋਂ ਸਾਡੇ ਕੋਲ ਦੂਜਿਆਂ ਤੋਂ ਵੱਧ ਬਿਹਤਰ ਕੈਂਡੀਡੇਟ ਹਨ।
ਰੰਧਾਵਾ ਵੀ ਸੀਐੱਮ ਚਿਹਰੇ ਲਈ ਚੰਨੀ ਦੇ ਹੱਕ ’ਚ