ਚੰਡੀਗੜ੍ਹ:ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ (Youth Congress President Punjab) ਬਰਿੰਦਰ ਸਿੰਘ ਢਿੱਲੋਂ (Brindar Singh Dhillon) ਨੇ ਟਵਿਟਰ 'ਤੇ ਇੱਕ ਕੇਂਦਰ ਸਰਕਾਰ ਦਾ ਇੱਕ ਨੋਟੀਫਿਕੇਸ਼ਨ ਸਾਂਝਾ ਕਰਦੇ ਹੋਏ ਦਾਅਵਾ ਕੀਤਾ ਕਿ ਭਾਜਪਾ ਨੇ ਮੁੜ ਕਿਸਾਨ ਵਿਰੋਧੀ ਨੀਤੀ (Anti-farmer policy) ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਆਮ ਆਦਮੀ ਪਾਰਟੀ (Aam Aadmi Party Punjab) ਇਹ ਮੁੱਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਕੋਲ ਨਹੀਂ ਚੁੱਕਦੀ ਤਾਂ ਪੰਜਾਬ (Punjab) ਇਸਦਾ ਅਗਲਾ ਸ਼ਿਕਾਰ ਬਣ ਸਕਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਪੰਜਾਬ ਨੂੰ ਇਸ ਸਬੰਧੀ ਪਹਿਲਕਦਮੀ ਕਰਦਿਆਂ ਕੇਂਦਰ ਸਰਕਾਰ ਕੋਲ ਇਸ ਮਸਲੇ ਨੂੰ ਚੁੱਕਣ ਲਈ ਕਿਹਾ ਹੈ।
ਯੂਥ ਕਾਂਗਰਸ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਭਾਜਪਾ ਨੇ ਮੁੜ ਕਿਸਾਨ ਵਿਰੋਧੀ ਨੀਤੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਵਾਅਦਾ ਕੀਤਾ ਸੀ ਕਿ ਮੰਡੀਆਂ ਬੰਦ ਨਹੀਂ ਕੀਤੀਆਂ ਜਾਣਗੀਆਂ ਪਰ ਭਾਜਪਾ ਆਪਣੇ ਵਾਅਦੇ ਤੋਂ ਮੁਕਰਦੀ ਨਜ਼ਰ ਆ ਰਹੀ ਹੈ, ਜਿਸ ਤਹਿਤ ਹਰਿਆਣਾ ਦੀਆਂ ਮੰਡੀਆਂ ਨੂੰ ਬੰਦ ਕਰਨ ਵੱਲ ਪਹਿਲਾ ਕਦਮ ਚੁੱਕਿਆ ਗਿਆ ਹੈ ਅਤੇ ਅਗਲਾ ਨਿਸ਼ਾਨਾ ਪੰਜਾਬ ਹੋ ਸਕਦਾ ਹੈ।