ਪੰਜਾਬ

punjab

ETV Bharat / city

ਮੁੱਖ ਮੰਤਰੀ ਭਗਵੰਤ ਮਾਨ ਨੇ ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ - ਹਾਈ ਕਮਿਸ਼ਨਰ ਐਲਕਸ ਏਲਿਸ

ਪੰਜਾਬ ਤੇ ਬਰਤਾਨੀਆ ਵਿਚਕਾਰ ਸਹਿਯੋਗ ਦੀਆਂ ਵਿਆਪਕ ਸੰਭਾਵਨਾਵਾਂ ਹੋਣ ਉਤੇ ਸਹਿਮਤੀ ਬਣੀ। ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਪੰਜਾਬੀਆਂ ਨੇ ਆਪਣੀ ਸਖ਼ਤ ਘਾਲਣਾ ਨਾਲ ਪਹਿਲਾਂ ਹੀ ਇਨ੍ਹਾਂ ਖੇਤਰਾਂ ਵਿੱਚ ਆਪਣੀ ਪਛਾਣ ਬਣਾਈ ਹੈ ਪਰ ਬਰਤਾਨੀਆ ਕੋਲ ਮੌਜੂਦ ਆਧੁਨਿਕ ਤਕਨਾਲੋਜੀ ਇਨ੍ਹਾਂ ਖੇਤਰਾਂ ਵਿੱਚ ਸਾਡੀ ਛੁਪੀ ਹੋਈ ਪ੍ਰਤਿਭਾ ਨੂੰ ਹੋਰ ਉਜਾਗਰ ਕਰਨ ਵਿੱਚ ਮਦਦਗਾਰ ਹੋਵੇਗੀ।

ਮੁੱਖ ਮੰਤਰੀ ਮਾਨ ਨੇ ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਮਾਨ ਨੇ ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

By

Published : May 26, 2022, 3:42 PM IST

ਚੰਡੀਗੜ੍ਹ: ਪੰਜਾਬ ਤੇ ਬਰਤਾਨੀਆ ਨੇ ਅੱਜ ਖੇਤੀਬਾੜੀ, ਸੂਚਨਾ ਤੇ ਤਕਨਾਲੋਜੀ (ਆਈ.ਟੀ.), ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ (ਇਲੈਕਟ੍ਰਿਕ ਬੱਸਾਂ) ਅਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ਦੀ ਸਹਿਮਤੀ ਦਿੱਤੀ। ਇਸ ਸਬੰਧੀ ਫੈਸਲਾ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਬਰਤਾਨੀਆ ਦੇ ਹਾਈ ਕਮਿਸ਼ਨਰ ਐਲਕਸ ਏਲਿਸ ਦੀ ਮੁੱਖ ਮੰਤਰੀ ਦੇ ਸਰਕਾਰੀ ਆਵਾਸ ਵਿਖੇ ਹੋਈ ਮੁਲਾਕਾਤ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਮਾਨ ਨੇ ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਮੀਟਿੰਗ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਪੰਜਾਬ ਤੇ ਬਰਤਾਨੀਆ ਵਿਚਕਾਰ ਸਹਿਯੋਗ ਦੀਆਂ ਵਿਆਪਕ ਸੰਭਾਵਨਾਵਾਂ ਹੋਣ ਉਤੇ ਸਹਿਮਤੀ ਬਣੀ। ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਪੰਜਾਬੀਆਂ ਨੇ ਆਪਣੀ ਸਖ਼ਤ ਘਾਲਣਾ ਨਾਲ ਪਹਿਲਾਂ ਹੀ ਇਨ੍ਹਾਂ ਖੇਤਰਾਂ ਵਿੱਚ ਆਪਣੀ ਪਛਾਣ ਬਣਾਈ ਹੈ ਪਰ ਬਰਤਾਨੀਆ ਕੋਲ ਮੌਜੂਦ ਆਧੁਨਿਕ ਤਕਨਾਲੋਜੀ ਇਨ੍ਹਾਂ ਖੇਤਰਾਂ ਵਿੱਚ ਸਾਡੀ ਛੁਪੀ ਹੋਈ ਪ੍ਰਤਿਭਾ ਨੂੰ ਹੋਰ ਉਜਾਗਰ ਕਰਨ ਵਿੱਚ ਮਦਦਗਾਰ ਹੋਵੇਗੀ।

ਮੁੱਖ ਮੰਤਰੀ ਮਾਨ ਨੇ ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਸੂਬੇ ਵਿੱਚ ਬਰਤਾਨਵੀ ਨਿਵੇਸ਼ਕਾਂ ਦਾ ਸਵਾਗਤ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇੱਛੁਕ ਨਿਵੇਸ਼ਕਾਂ ਨੂੰ ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਆਨਲਾਈਨ ਸਿਸਟਮ ਨਾਲ ਮਿਲਣੀਆਂ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਗੱਲ ਯਕੀਨੀ ਬਣਾਏਗੀ ਕਿ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਬਰਤਾਨੀਆ ਦੇ ਵੱਡੀ ਗਿਣਤੀ ਸੰਭਾਵੀ ਨਿਵੇਸ਼ਕਾਂ ਦੇ ਸੰਪਰਕ ਵਿੱਚ ਹਨ, ਜਿਹੜੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਪੱਖ ਵਿੱਚ ਹਨ।

ਮੁੱਖ ਮੰਤਰੀ ਮਾਨ ਨੇ ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਲੰਡਨ ਦੇ ਹੀਥਰੋ ਹਵਾਈ ਅੱਡੇ ਤੇ ਚੰਡੀਗੜ੍ਹ ਵਿਚਾਲੇ ਸਿੱਧੀ ਉਡਾਣ ਹੋਣ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਖ਼ਾਸ ਤੌਰ ਉਤੇ ਪੰਜਾਬ ਅਤੇ ਨਾਲ ਲਗਦੇ ਤਕਰੀਬਨ ਪੰਜ ਰਾਜਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਡਾਣ ਪੰਜਾਬੀਆਂ ਲਈ ਪੱਛਮ ਦੇ ਦੁਆਰ ਵਜੋਂ ਕੰਮ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਕਈ ਏਅਰਲਾਈਨਾਂ ਦੇ ਪ੍ਰਬੰਧਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਇਕ ਵਾਰ ਮਨਜ਼ੂਰੀ ਮਿਲਣ ਦੀ ਦੇਰ ਹੈ, ਇੱਥੋਂ ਉਡਾਣਾਂ ਸ਼ੁਰੂ ਹੋ ਜਾਣਗੀਆਂ।

ਮੁੱਖ ਮੰਤਰੀ ਮਾਨ ਨੇ ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਬਰਤਾਨੀਆ ਦੇ ਹਾਈ ਕਮਿਸ਼ਨਰ ਨੇ ਇਸ ਸਬੰਧੀ ਹਰ ਸੰਭਵ ਸਹਿਯੋਗ ਦਾ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਬਰਤਾਨੀਆ ਇਨ੍ਹਾਂ ਮੁੱਖ ਖੇਤਰਾਂ ਵਿੱਚ ਪੰਜਾਬ ਵਿੱਚ ਨਿਵੇਸ਼ ਕਰਨ ਲਈ ਦ੍ਰਿੜ੍ਹ ਸੰਕਲਪ ਹੈ। ਏਲਿਸ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਨੀਤੀ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਨਿਵੇਸ਼ਕਾਂ ਦਾ ਭਰੋਸਾ ਵਧਾਉਣ ਵਿੱਚ ਮਦਦ ਮਿਲੇਗੀ।

ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਮੀਟਿੰਗ ਲਈ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੈੱਟ ਅਤੇ ਟਰੇਡ ਕਮਿਸ਼ਨਰ (ਦੱਖਣੀ ਏਸ਼ੀਆ) ਐਲਨ ਗੈਮੇਲ ਵੀ ਪੁੱਜੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਹਾਜ਼ਰ ਸਨ।

ਇਹ ਵੀ ਪੜ੍ਹੋ:ਜੇਲ੍ਹ ਅੰਦਰੋਂ ਕੈਦੀ ਦੀ ਵਾਇਰਲ ਵੀਡੀਓ ਮਾਮਲਾ: ਜੇਲ੍ਹ ਸੁਪਰਡੈਂਟ ਸਸਪੈਂਡ

ABOUT THE AUTHOR

...view details