ਚੰਡੀਗੜ੍ਹ: ਪੰਜਾਬ ਵਿਧਾਨ ਸਭਾ 'ਚ ਅੱਜ ਬਜਟ ਇਜਲਾਸ ਦਾ ਦੂਜਾ ਦਿਨ ਹੈ। ਅੱਜ ਇਜਲਾਸ 'ਚ ਰਾਜਪਾਲ ਵੀਪੀ ਸਿੰਘ ਬਦਨੌਰ ਦੇ ਭਾਸਣ 'ਤੇ ਚਰਚਾ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਸਦਨ ਦੀ ਕਾਰਵਾਈ 'ਚ ਸਵਾਲਾਂ ਦਾ ਸਿਲਸਿਲਾ ਜਾਰੀ ਹੈ। ਸਿਫ਼ਰ ਕਾਲ ਸਦਨ ਦੀ ਰਿਵਾਇਤ ਹੈ , ਜੋ ਪ੍ਰਸ਼ਨ ਕਾਲ ਤੋਂ ਬਾਅਦ ਅੱਧੇ ਘੰਟੇ ਦਾ ਹੁੰਦਾ ਹੈ। ਇਸ ਤੋਂ ਬਾਅਦ ਧਿਆਨ ਦਿਵਾਉ ਮਤੇ ਪੇਸ਼ ਹੋਣਗੇ।
ਬਜਟ ਇਜਲਾਸ 2021-22: ਸਦਨ ਦੀ ਕਾਰਵਾਈ ਭਲਕੇ ਤੱਕ ਮੁਲਤਵੀ
ਸਦਨ ਦੀ ਕਾਰਵਾਈ 'ਚ ਸਵਾਲਾਂ ਦਾ ਸਿਲਸਿਲਾ ਜਾਰੀ ਹੈ। ਸਿਫ਼ਰ ਕਾਲ ਸਦਨ ਦੀ ਰਿਵਾਇਤ ਹੈ , ਜੋ ਪ੍ਰਸ਼ਨ ਕਾਲ ਤੋਂ ਬਾਅਦ ਅੱਧੇ ਘੰਟੇ ਦਾ ਹੁੰਦਾ ਹੈ। ਇਸ ਤੋਂ ਬਾਅਦ ਧਿਆਨ ਦਿਵਾਉ ਮਤੇ ਪੇਸ਼ ਹੋਣਗੇ।
ਇਸ ਤੋਂ ਪਹਿਲਾਂ ਵਿਰੋਧੀ ਧਿਰਾਂ ਵੱਲੋਂ ਬੀਤੇ ਕੱਲ੍ਹ ਜੰਮ ਕੇ ਹੰਗਾਮਾ ਕੀਤਾ ਗਿਆ ਸੀ ਜਿਸ ਕਾਰਨ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਸੀ ਅਤੇ ਫ਼ਿਰ 2 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇ ਕੇ 2 ਮਾਰਚ ਤੱਕ ਸਦਨ ਦੀ ਕਾਰਵਾਈ ਮੁਲਤਵੀ ਕਰਵਾਈ ਕਰ ਦਿੱਤੀ ਹੈ।
ਇਜਲਾਸ ਦੇ ਦੂਜੇ ਦਿਨ ਵਿਰੋਧੀ ਧਿਰ ਵੱਲੋਂ ਹੰਗਾਮੇ ਦੀ ਪੂਰੀ ਉਮੀਦ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਬਜਟ ਇਜਲਾਸ 1 ਮਾਰਚ ਤੋਂ 10 ਮਾਰਚ ਤੱਕ ਚੱਲੇਗਾ। ਪੰਜਾਬ ਸਰਕਾਰ 5 ਮਾਰਚ ਨੂੰ ਬਜਟ ਪੇਸ਼ ਕਰੇਗੀ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਹੋਣ ਕਰਕੇ ਇਸ ਨੂੰ ਕਾਫੀ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ ਅਗਲੇ ਸਾਲ ਵਿਚ 2022 ਵਿੱਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ।