ਲੁਧਿਆਣਾ:ਭਾਖੜਾ ਡੈਮ ਤੋਂ ਪਾਣੀ ਛੱਡਣ ਤੋਂ ਬਾਅਦ ਸਤਲੁਜ ਵਿੱਚ ਪਾਣੀ ਦਾ ਪੱਧਰ ਵਧ ਗਿਆ ਸੀ ਜਿਸ ਤੋਂ ਪੰਜਾਬ ਦੇ ਬਹੁਤੇ ਪਿੰਡਾਂ ਵਿੱਚ ਪਾਣੀ ਵੜ ਗਿਆ ਹੈ। ਇਸਦੇ ਨਾਲ ਸਮਰਾਲਾ ਚੌਕ ਨੇੜੇ ਧਰਮਪੁਰਾ ਇਲਾਕੇ 'ਚ ਬੁੱਢੇ ਨਾਲੇ ਦਾ ਪਾਣੀ ਬਲਾਕੋਜ ਹੋਣ ਕਾਰਨ ਗੰਦੇ ਨਾਲੇ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਗਿਆ ਹੈ।
ਸੀਵਰੇਜ ਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਵੜ ਗਿਆ ਹੈ ਜਿਸ ਕਾਰਨ ਲੋਕ ਪ੍ਰੇਸ਼ਾਨ ਹਨ ਇੱਥੋਂ ਤੱਕ ਕਿ ਇੱਕ ਬਿਮਾਰ ਬੱਚੇ ਨੂੰ ਵੀ ਉਸ ਦੇ ਪਿਤਾ ਹਸਪਤਾਲ ਤਕ ਆਪਣੇ ਮੋਢਿਆਂ ਤੇ ਚੁੱਕ ਕੇ ਲਿਜਾ ਰਹੇ ਹਨ।
ਇਲਾਕਾ ਵਾਸੀਆਂ ਨੇ ਕਿਹਾ ਕਿ ਸਵੇਰ ਤੋਂ ਹੀ ਉਨ੍ਹਾਂ ਦੇ ਇਲਾਕੇ ਦੇ ਵਿੱਚ ਗੰਦੇ ਨਾਲੇ ਦਾ ਪਾਣੀ ਦਾਖਲ ਹੋਣਾ ਸ਼ੁਰੂ ਹੋ ਗਿਆ ਜਿਸ ਤੋਂ ਬਾਅਦ ਨਾਲੇ ਦਾ ਪਾਣੀ ਉਨ੍ਹਾਂ ਦੇ ਘਰਾਂ ਚ ਵੜ ਗਿਆ।
ਬੁੱਢੇ ਨਾਲੇ ਦਾ ਪਾਣੀ ਵੜਿਆ ਲੋਕਾਂ ਦੇ ਘਰ 'ਚ, ਪ੍ਰਸ਼ਾਸਨ ਬੇਖ਼ਬਰ - etv bharat
ਲੁਧਿਆਣਾ ਸਮਰਾਲਾ ਚੌਕ ਨੇੜੇ ਧਰਮਪੁਰਾ ਇਲਾਕੇ 'ਚ ਬੁੱਢੇ ਨਾਲੇ ਦਾ ਪਾਣੀ ਬਲਾਕੋਜ ਹੋਣ ਕਾਰਨ ਗੰਦੇ ਨਾਲੇ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਗਿਆ ਹੈ। ਪ੍ਰਸ਼ਾਸਨ ਦਾ ਕੋਈ ਵੀ ਵਿਅਕਤੀ ਉਨ੍ਹਾਂ ਦੀ ਸਾਰ ਲੈਣ ਲਈ ਨਹੀਂ ਆਇਆ।
ਬੁੱਢੇ ਨਾਲਾ
ਇਹ ਵੀ ਪੜੋ: ਕੈਪਟਨ ਸਰਕਾਰ ਨੇ CBI ਦੀ ਕਲੋਜ਼ਰ ਰਿਪੋਰਟ ਵਿਰੁੱਧ ਦਾਇਰ ਕੀਤੀ ਪਟੀਸ਼ਨ
ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਦਾ ਕੋਈ ਵੀ ਵਿਅਕਤੀ ਉਨ੍ਹਾਂ ਦੀ ਸਾਰ ਲੈਣ ਲਈ ਨਹੀਂ ਆਇਆ। ਲੋਕਾਂ ਨੇ ਕਿਹਾ ਕਿ ਗੰਦੇ ਨਾਲੇ ਦਾ ਪਾਣੀ ਉਨ੍ਹਾਂ ਦੇ ਘਰਾਂ ਚ ਦਾਖਲ ਹੋ ਗਿਆ ਹੈ ਅਤੇ ਉਨ੍ਹਾਂ ਦਾ ਜਿਊਣਾ ਵੀ ਮੁਹਾਲ ਹੋ ਰੱਖਿਆ ਹੈ।
ਜ਼ਿਕਰ ਏ ਖਾਸ ਹੈ ਕਿ ਲੋਕ ਖੁਦ ਹੀ ਆਪਣੇ ਘਰਾਂ ਦੇ ਵਿੱਚੋਂ ਜੁਗਾੜ ਲਾ ਕੇ ਪਾਣੀ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੇ ਨੇ ਪਰ ਲੁਧਿਆਣਾ ਨਗਰ ਨਿਗਮ ਦਾ ਕੋਈ ਵੀ ਅਧਿਕਾਰੀ ਜਾਂ ਕੋਈ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੀ ਸਾਰ ਲੈਣ ਲਈ ਨਹੀਂ ਪਹੁੰਚਿਆ।