ਚੰਡੀਗੜ੍ਹ: ਪੰਜਾਬ 'ਚ ਹੋ ਰਹੀਆਂ ਜ਼ਿਮਨੀ ਚੋਣਾਂ 'ਚ ਕਾਂਗਰਸ ਤੇ ਅਕਾਲੀ ਦਲ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੀ ਆਪਣੇ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਹੈ। 'ਆਪ' ਦੇ ਸੰਸਦ ਮੈਂਬਰ ਭੰਗਵਤ ਮਾਨ ਨੇ ਬੁੱਧਵਾਰ ਨੂੰ ਪ੍ਰੈਸ ਕਾੰਫਰਸ ਕਰ ਇਨ੍ਹਾਂ ਨਾਵਾਂ ਦਾ ਐਲਾਨ ਕੀਤਾ ਹੈ। 'ਆਪ' ਨੇ ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ, ਦਾਖਾ ਤੋਂ ਅਮਨਦੀਪ ਸਿੰਘ ਮੋਹੀ, ਫਗਵਾੜਾ ਤੋਂ ਸੰਤੋਸ਼ ਕੁਮਾਰ ਗੋਗੀ, ਜਲਾਲਾਬਾਦ ਤੋਂ ਮਹਿੰਦਰ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ।
ਜ਼ਿਮਨੀ ਚੋਣਾਂ 'ਚ 'ਆਪ' ਇੱਕ ਵਾਰ ਮੁੜ ਤੋਂ ਆਪਣੀ ਸਾਖ਼ ਬਚਾਉਣ ਲਈ ਚੋਣ ਮੈਦਾਨ 'ਚ ਉਤਰੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ ਅਤੇ 24 ਅਕਤੂਬਰ ਨੂੰ ਨਤੀਜੇ ਐਲਾਨ ਦਿੱਤੇ ਜਾਣਗੇ। ਜ਼ਿਮਨੀ ਚੋਣਾਂ 'ਚ ਉਮੀਦਵਾਰ 23 ਤੋਂ 30 ਸਤੰਬਰ ਤੱਕ ਨਾਮਜ਼ਦਗੀਆਂ ਦਾਖ਼ਲ ਕਰ ਸਕਦੇ ਹਨ।