ਚੰਡੀਗੜ੍ਹ: ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 7 ਨਵੰਬਰ ਦੁਪਿਹਰ 12 ਵਜੇ ਹੋਵੇਗੀ। ਮੀਟਿੰਗ ਦੇ ਸਬੰਧ ਵਿੱਚ ਫੇਰਬਦਲ ਕੀਤਾ ਗਿਆ ਹੈ। ਪਹਿਲਾਂ ਇਹ ਮੀਟਿੰਗ ਸ਼ਨੀਵਾਰ 6 ਨਵੰਬਰ ਨੂੰ ਹੋਣੀ ਸੀ ਪਰ ਹੁਣ ਇਸ ਨੂੰ ਬਦਲ ਕੇ 7 ਨਵੰਬਰ ਨੂੰ ਕਰਨ ਦਾ ਫੈਸਲਾ ਲਿਆ ਹੈ।
ਮੁੱਖ ਸਕੱਰਤ ਅਨਿਰੁੱਧ ਤਿਵਾਰੀ (Chief Secretary Anirudh Tiwari) ਨੇ ਇੱਕ ਪੱਤਰ ਜਾਰੀ ਕਰਕੇ ਸਪਸ਼ਟ ਕੀਤਾ ਹੈ ਕਿ ਛੇ ਨਵੰਬਰ ਨੂੰ ਹੋਣ ਵਾਲੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੁਣ 7 ਨਵੰਬਰ ਨੂੰ ਦੁਪਿਹਰ 12 ਵਜੇ ਹੋਵੇਗੀ। ਇਸ ਦੀ ਜਾਣਕਾਰੀ ਸਾਰੇ ਮੰਤਰੀਆਂ ਨੂੰ ਦੇ ਦਿੱਤੀ ਗਈ ਹੈ।
ਮੰਤਰੀਆਂ ਨੂੰ ਭੇਜੇ ਗਏ ਪੱਤਰ ਵਿੱਚ ਜਿਥੇ ਕਿਹਾ ਗਿਆ ਹੈ ਕਿ ਮੰਤਰੀ ਮੰਡਲ ਦੀ ਮੀਟਿੰਗ ਹੁਣ ਛੇ ਦੀ ਬਜਾਇ ਸੱਤ ਨਵੰਬਰ ਨੂੰ ਹੋਵੇਗੀ, ਉਥੇ ਇਹ ਵੀ ਦੱਸਿਆ ਗਿਆ ਹੈ ਕਿ ਮੀਟਿੰਗ ਦਾ ਏਜੰਡਾ ਬਾਅਦ ਵਿੱਚ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਹੋਈਆਂ ਮੀਟਿੰਗਾਂ ਦਾ ਏਜੰਡਾ ਵੀ ਮੀਟਿੰਗ ਦੇ ਨੇੜੇ ਜਾ ਕੇ ਹੀ ਦਿੱਤਾ ਜਾਂਦਾ ਰਿਹਾ ਹੈ।