ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ ਕੀਤੇ। ਕੈਬਨਿਟ ਮੰਤਰੀ ਵੱਲੋਂ ਭਲਾਈ ਸਕੀਮਾਂ ਲਈ ਵਾਧੂ ਫੰਡ ਅਲਾਟ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਮੀਟਿੰਗ ਦੌਰਾਨ ਕੇਂਦਰੀ ਫੰਡ ਵਾਲੀਆਂ ਸਕੀਮਾਂ ਲਈ ਕੇਂਦਰ ਸਰਕਾਰ ਅੱਗੇ ਮੁੱਦਾ ਚੁੱਕਣ ਦੀ ਗੱਲ ਵੀ ਕਹੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਤਹਿਤ ਮਾਰਚ 2022 ਤੱਕ ਦੇ ਬਕਾਇਆ ਨੂੰ ਕਲੀਅਰ ਕਰਦਿਆਂ 184 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਦੋਂ ਕਿ ਸ਼ਗਨ ਸਕੀਮ ਤਹਿਤ ਦਸੰਬਰ 2021 ਤੱਕ 30.16 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਜ਼ਿਲ੍ਹੇ ਵਿੱਚ ਅੰਬੇਡਕਰ ਭਵਨ ਬਣਾਏ ਜਾਣਗੇ ਅਤੇ ਕੁਝ ਪੁਰਾਣੀਆਂ ਇਮਾਰਤਾਂ ਦੀ ਫੌਰੀ ਸਾਂਭ-ਸੰਭਾਲ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਸਾਰੀਆਂ ਭਲਾਈ ਸਕੀਮਾਂ ਲਈ ਵਾਧੂ ਫੰਡ ਅਲਾਟ ਕਰਨ ਦਾ ਭਰੋਸਾ ਦਿੱਤਾ ਹੈ