ਚੰਡੀਗੜ੍ਹ: ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ, ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਹੈ। ਇਸ ਦੇ ਚਲਦਿਆਂ ਲੋਕਾਂ ਨੇ ਪ੍ਰਸ਼ਾਸਨ 'ਤੇ ਅਣਗਹਿਲੀ ਦੇ ਇਲਜ਼ਾਮ ਲਾਏ ਸਨ, ਉੱਥੇ ਹੀ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਤਿਆਰ ਹੈ।
ਸੂਬਾ ਪਾਣੀ 'ਚ ਡੁੱਬਿਆ, ਪ੍ਰਸ਼ਾਸਨ ਕਹਿੰਦਾ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ - ਮਾਨਸੂਨ
ਸੂਬੇ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਨਾਲ ਹੜ੍ਹ ਵਰਗੀ ਸਥਿਤੀ ਬਣ ਗਈ ਹੈ ਜਿਸ 'ਤੇ ਕਾਬੂ ਪਾਉਣ ਸਬੰਧੀ ਹੈਲਪਲਾਈਨ ਜਾਰੀ ਕੀਤਾ ਹੈ ਜਾਂ ਨਹੀਂ। ਇਸ ਬਾਰੇ ਈਟੀਵੀ ਭਾਰਤ ਨਾਲ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਗੱਲਬਾਤ ਕੀਤੀ। ਇਸ ਦੌਰਾਨ ਕੈਬਿਨੇਟ ਮੰਤਰੀ ਨੇ ਕਿਹਾ ਕਿ ਹਰ ਤਰ੍ਹਾਂ ਦੀ ਸਥਿਤੀ ਤੋਂ ਨਿਪਟਣ ਲਈ ਪੁਰੀ ਤਰ੍ਹਾ ਮੁਸ਼ਤੈਦ ਹੈ।
ਫ਼ੋਟੋ
ਇਹ ਵੀ ਪੜ੍ਹੋ: ਕੁਲਭੂਸ਼ਣ ਦੀ ਰਿਹਾਈ 'ਤੇ ਦਲਬੀਰ ਕੌਰ ਨੇ ਕੀ ਕਿਹਾ?
ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਉਹ ਆਪਣੇ ਇਲਾਕੇ ਦਾ ਬਿਓਰਾ ਤਿਆਰ ਕਰਨ। ਇਸ ਦੇ ਨਾਲ ਹੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸਬੰਧੀ ਫੰਡ ਦੇ ਦਿੱਤਾ ਹੈ ਤੇ ਜੇ ਲੋੜ ਪਵੇਗੀ ਤਾਂ ਹੋਰ ਪੈਸੇ ਵੀ ਦੇ ਦਿੱਤੇ ਜਾਣਗੇ।