ਚੰਡੀਗੜ੍ਹ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦੀ ਰਿਹਾਇਸ਼ ਵਿਖੇ ਕਈ ਮੰਤਰੀਂ ਅਤੇ ਵਿਧਾਇਕਾਂ ਦੀ ਗੁਪਤ ਮੀਟਿੰਗ ਹੋਈ। ਇਸ ਬੈਠਕ ’ਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੀ ਸ਼ਾਮਲ ਸੀ। ਮੌਜੂਦਾਂ ਹਲਾਤਾਂ ਨੂੰ ਵੇਖ ਕੇ ਲੱਗ ਰਿਹਾ ਹੈ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀਆਂ ਮੁੜ ਤੋਂ ਮੁਸ਼ਕਿਲਾਂ ਵਧਣ ਵਾਲੀਆਂ ਹਨ।
ਪੰਜਾਬ ਦੇ ਮੰਤਰੀ ਬ੍ਰਹਮ ਮਹਿੰਦਰਾ, ਵਿਜੇ ਇੰਦਰ ਸਿੰਗਲਾ, ਭਾਰਤ ਭੁਸ਼ਣ ਆਸ਼ੂ, ਬੀਐਸ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਅਤੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਦੇ ਦੋ ਨਵੇਂ ਨਿਯੁਕਤ ਸਲਾਹਕਾਰਾਂ ਦੇ ਬਿਆਨ ਭਾਰਤ ਦੇ ਹਿੱਤਾਂ ਦੇ ਖਿਲਾਫ ਅਤੇ ਰਾਸ਼ਟਰੀ ਸੁਰੱਖਿਆ ਦੇ ਲਈ ਹਾਨੀਕਾਰਕ ਹਨ।
ਨਵਜੋਤ ਸਿੰਘ ਸਿੱਧੂ ਧੜੇ ਦੇ ਪੰਜਾਬ ਕਾਂਗਰਸ ਦੇ ਆਗੂ ਦੇਹਰਾਦੂਨ ਉੱਤਰਾਖੰਡ ਚ ਪੰਜਾਬ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਮਿਲਣਗੇ।
ਮੀਟਿੰਗ ਤੋਂ ਬਾਅਦ ਕੈਬਨਿਟ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਸੀਐੱਮ ਨੂੰ ਬਦਲਿਆ ਜਾਣਾ ਚਾਹੀਦਾ ਹੈ। ਨਹੀਂ ਤਾਂ ਕਾਂਗਰਸ ਨਹੀਂ ਬਚੇਗੀ। ਅਸੀਂ ਇਸ ਮਾਮਲੇ ’ਤੇ ਬੋਲਣ ਦੇ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਲਈ ਦਿੱਲੀ ਜਾ ਰਹੇ ਹਾਂ।
ਕੈਪਟਨ ਦੀ ਸ਼ਿਕਾਇਤ ਲੈ ਕੇ ਚਾਰ ਵਿਧਾਇਕ ਜਾਣਗੇ ਦਿੱਲੀ !
ਕੈਬਨਿਟ ਮੰਤਰੀ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਪੰਜਾਬ ਦਾ ਸੀਐੱਮ ਹੁਣ ਬਦਲਣਾ ਚਾਹੀਦਾ ਹੈ।
ਕੈਪਟਨ ਦੀ ਸ਼ਿਕਾਇਤ ਲੈ ਕੇ ਚਾਰ ਵਿਧਾਇਕ ਜਾਣਗੇ ਦਿੱਲੀ !
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਦਾ ਲਾਲਚ ਨਹੀਂ ਹੈ ਤੇ ਨਾ ਹੀ ਕੁਰਸੀ ਜਾਣ ਦਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਦਿੱਲੀ ਜਾਣਗੇ ਅਤੇ ਸਾਰੇ ਮਾਮਲਿਆਂ ਨੂੰ ਹਾਈਕਮਾਂਡ ਸਾਹਮਣੇ ਰੱਖਣਗੇ।
ਕੈਪਟਨ ਦੀ ਸ਼ਿਕਾਇਤ ਲੈ ਕੇ ਚਾਰ ਵਿਧਾਇਕ ਜਾਣਗੇ ਦਿੱਲੀ !
ਮੀਟਿੰਗ ’ਚ ਸ਼ਾਮਲ ਹੋਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਨੇ ਕਿਹਾ ਕਿ ਅਸੀਂ ਸਾਰੇ ਦਿੱਲੀ ਜਾ ਕੇ ਹਾਈਕਮਾਂਡ ਸਾਹਮਣੇ ਪੰਜਾਬ ਦੇ ਮੁੱਦਿਆ ਨੂੰ ਰੱਖਾਂਗੇ।
ਕੈਪਟਨ ਦੀ ਸ਼ਿਕਾਇਤ ਲੈ ਕੇ ਚਾਰ ਵਿਧਾਇਕ ਜਾਣਗੇ ਦਿੱਲੀ !
ਮੀਟਿੰਗ ਤੋਂ ਬਾਅਦ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਦੇ ਕੰਮ ਨਹੀਂ ਹੋਏ ਹਨ ਜਿਸ ਕਾਰਨ ਉਹ ਨਾਰਾਸ਼ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬੇਅਦਬੀ ਮਾਮਲੇ ਚ ਅਜੇ ਤੱਕ ਇਨਸਾਫ ਨਹੀਂ ਮਿਲਿਆ ਹੈ।
ਦੱਸ ਦਈਏ ਕਿ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਰੰਧਾਵਾ, ਪ੍ਰਗਟ ਸਿੰਘ, ਸੁਖਬਿੰਦਰ ਸਿੰਘ ਸਰਕਾਰੀਆਂ ਥੋੜੀ ਦੇਰ ਚ ਦਿੱਲੀ ਲਈ ਰਵਾਨਾ ਹੋਣਗੇ।
ਇਹ ਵੀ ਪੜੋ: ਗੰਨਾ ਕਿਸਾਨਾਂ ਦੇ ਹੱਕ 'ਚ ਮੁੜ ਗਰਜੇ ਸਿੱਧੂ
ਕਾਬਿਲੇਗੌਰ ਹੈ ਕਿ ਇਸ ਬੈਠਕ ’ਚ ਕੈਬਨਿਟ ਮੰਤਰੀਆਂ ਤੋਂ ਇਲਾਵਾ ਕਈ ਵਿਧਾਇਕ ਵੀ ਸ਼ਾਮਲ ਹੋਏ ਜਿਨ੍ਹਾਂ ਚ ਵਿਧਾਇਕ ਕੁਲਦੀਪ ਸਿੰਘ ਵੈਦ , ਸੁਰਜੀਤ ਸਿੰਘ ਧੀਮਾਨ, ਅਮਰਿੰਦਰ ਸਿੰਘ ਰਾਜਾ ਵੜਿੰਗ, ਅਵਤਾਰ ਸਿੰਘ ਸੈਨਰੀ ਜੁਨੀਅਰ, ਹਰਜੋਤ ਕਮਾਲ, ਅਮਰੀਕ ਸਿੰਘ, ਸੰਤੋਖ ਸਿੰਘ, ਪਰਮਿੰਦਰ ਸਿੰਘ ਪਿੰਕੀ, ਮਦਨ ਲਾਲ ਜਲਾਲਪੁਰ, ਗੁਰਕੀਰਤ ਸਿੰਘ ਕੋਟਲੀ, ਲਖਵੀਰ ਸਿੰਘ ਲੱਖਾ, ਦਵਿੰਦਰ ਸਿੰਘ ਗੁਬਾਇਆ, ਪ੍ਰੀਤਮ ਸਿੰਘ ਕੋਟਭਾਈ, ਕੁਲਬੀਰ ਸਿੰਘ ਜ਼ੀਰਾ, ਦਰਸ਼ਨ ਬਰਾੜ, ਦਲਵੀਰ ਸਿੰਘ ਗੋਲਡੀ, ਪਰਗਟ ਸਿੰਘ, ਕਾਕਾ ਰਣਦੀਪ ਸਿੰਘ, ਅੰਗਦ ਸਿੰਘ, ਨੱਥੂ ਰਾਮ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਗਰ ਅਤੇ ਕਈ ਹੋਰ ਵਿਧਾਇਕ ਮੌਜੂਦ ਸੀ।