ਚੰਡੀਗੜ੍ਹ : ਪੰਜਾਬ 'ਚ ਅਗਾਮੀ ਵਿਧਾਨ ਸਭਾ ਚੋਣਾਂ (Upcoming Assembly Elections) ਨੂੰ ਲੈਕੇ ਹਰ ਸਿਆਸੀ ਪਾਰਟੀ ਵਲੋਂ ਤਿਆਰੀ ਸ਼ੁਰੂ (Political party starts preparations) ਕਰ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਦੀ ਚੋਣ ਕਮੇਟੀ (Congress Election Committee) ਵਲੋਂ ਵੀਰਵਾਰ ਸ਼ਾਮ ਨੂੰ ਚੰਡੀਗੜ੍ਹ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ ਹੈ, ਜਿਸ ਦੀ ਪ੍ਰਧਾਨਗੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕੀਤੀ ਗਈ।
ਇਸ ਸਬੰਧੀ ਨਵਜੋਤ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਨਾਲ ਤਿੰਨ ਮਤੇ ਪਾਸ (Passed three resolutions unanimously) ਕੀਤੇ ਗਏ ਹਨ। ਜਿਸ ਵਿੱਚ ਪੰਜਾਬ ਚੋਣਾਂ ਸਬੰਧੀ ਪਾਰਟੀ ਦੀ ਕੌਮੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ (National Executive President Sonia Gandhi) ਦਾ ਹਰ ਫੈਸਲਾ ਸਭ ਨੂੰ ਪ੍ਰਵਾਨ ਹੋਵੇਗਾ। ਦੂਜੇ ਮਤੇ ਵਿੱਚ ਕਾਂਗਰਸ ਨੇ ਬੰਗਲਾਦੇਸ਼ ਦੇ ਨਿਰਮਾਣ ਵਿੱਚ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਨੂੰ ਯਾਦ ਕੀਤਾ। ਇਸ ਦੌਰਾਨ ਇੰਦਰਾ ਗਾਂਧੀ ਵੱਲੋਂ ਬੰਗਲਾਦੇਸ਼ ਦੀ ਸਿਰਜਣਾ ਵਿੱਚ ਦਿਖਾਈ ਦਲੇਰੀ ਦੀ ਸ਼ਲਾਘਾ ਕੀਤੀ ਗਈ। ਤੀਸਰੇ ਮਤੇ ਵਿੱਚ ਲਖੀਮਪੁਰ ਖੀਰੀ (Lakhimpur Khiri incident) ਵਿੱਚ ਮੁਲਜ਼ਮਾਂ ਨੂੰ ਦੋਸ਼ੀ ਠਹਿਰਾਉਣ ਲਈ ਪ੍ਰਿਅੰਕਾ ਗਾਂਧੀ ਦਾ ਧੰਨਵਾਦ ਕੀਤਾ ਗਿਆ। ਲਖੀਮਪੁਰ ਖੀਰੀ ਕਾਂਡ (Lakhimpur Khiri incident) ਨੂੰ ਲੈ ਕੇ ਪ੍ਰਿਅੰਕਾ ਗਾਂਧੀ ਨੇ ਤਿੱਖਾ ਵਿਰੋਧ ਕੀਤਾ ਸੀ।
ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ (State President of Punjab Congress) ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਚੋਣ ਕਮੇਟੀ ਦੀ ਮੀਟਿੰਗ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ((Upcoming Assembly Elections) ਨੂੰ ਲੈ ਕੇ ਜਥੇਬੰਦਕ ਰੂਪ 'ਚ ਲੜਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਲਈ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਯੋਗਤਾ ਦੇ ਆਧਾਰ 'ਤੇ ਰੋਲ-ਅਧਾਰਿਤ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।
ਨਵਜੋਤ ਸਿੱਧੂ ਨੇ ਕਿਹਾ ਕਿ ਸੂਬਾ ਕਾਂਗਰਸ ਕਮੇਟੀ ਦਾ ਗਠਨ ਆਗਾਮੀ ਵਿਧਾਨ ਸਭਾ ਚੋਣਾਂ ਜਿੱਤਣ ਲਈ ਮਜ਼ਬੂਤੀ ਨਾਲ ਕੰਮ ਕਰੇਗਾ ਅਤੇ ਇਸ ਲਈ ਜਥੇਬੰਦੀ ਨੂੰ ਜ਼ਮੀਨੀ ਪੱਧਰ ਤੋਂ ਮਜ਼ਬੂਤ ਕਰਨ ਦੀ ਕਵਾਇਦ ਸ਼ੁਰੂ ਕੀਤੀ ਜਾਵੇਗੀ। ਕਮੇਟੀ ਅਜਿਹੇ ਫੈਸਲੇ ਲਵੇਗੀ ਜਿਸ ਨਾਲ ਆਮ ਆਦਮੀ ਪ੍ਰਭਾਵਿਤ ਹੋਵੇ ਅਤੇ ਉਸ ਦੇ ਜੀਵਨ ਪੱਧਰ 'ਚ ਸੁਧਾਰ ਹੋਵੇਗਾ।
ਇਹ ਵੀ ਪੜ੍ਹੋ :ਲੁਧਿਆਣਾ ਪਹੁੰਚੇ ਚੰਨੀ ਨੇ ਕਿਹਾ ਕੇਜਰੀਵਾਲ ਕਰ ਰਿਹੈ ਝੂਠੇ ਵਾਅਦੇ