ਪੰਜਾਬ

punjab

ETV Bharat / city

ਕਿਸਾਨ ਸੰਘਰਸ਼ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਕੈਂਡਲ ਮਾਰਚ ਕੱਢ ਦਿੱਤੀ ਸ਼ਰਧਾਂਜਲੀ - ਅਕਾਲੀ ਦਲ

ਖੇਤੀ ਕਾਨੂੰਨਾਂ (Agricultural laws) ਦੇ ਵਿਰੋਧ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਵਾਲੇ 650 ਕਿਸਾਨਾਂ ਨੂੰ ਯਾਦ ਕਰਦਿਆਂ ਮੋਮਬੱਤੀ ਮਾਰਚ ਕੱਢਿਆ ਗਿਆ ਤੇ ਉਨ੍ਹਾਂ ਨੂੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਆਪ ਆਗੂ ਸੰਧਵਾਂ ਨੇ ਕੇਂਦਰ ਅਤੇ ਕੈਪਟਨ ਸਰਕਾਰ ਨੂੰ ਨਿਸ਼ਾਨੇ ਉੱਪਰ ਲਿਆ। ਨਾਲ ਹੀ ਉਨ੍ਹਾਂ ਅਕਾਲੀ ਦਲ (Akali Dal) ‘ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ।

ਸ਼ਹੀਦ ਕਿਸਾਨਾਂ ਨੂੰ ਸਮਰਪਿਤ ਆਪ ਵੱਲੋਂ ਪੰਜਾਬ ਭਰ ‘ਚ ਕੈਂਡਲ ਮਾਰਚ
ਸ਼ਹੀਦ ਕਿਸਾਨਾਂ ਨੂੰ ਸਮਰਪਿਤ ਆਪ ਵੱਲੋਂ ਪੰਜਾਬ ਭਰ ‘ਚ ਕੈਂਡਲ ਮਾਰਚ

By

Published : Sep 17, 2021, 8:35 PM IST

ਚੰਡੀਗੜ੍ਹ:ਆਮ ਆਦਮੀ ਪਾਰਟੀ (Aam Aadmi Party) ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦੇ ਅੰਦੋਲਨ ਵਿੱਚ ਸ਼ਹੀਦ ਹੋਏ 650 ਤੋਂ ਜ਼ਿਆਦਾ ਕਿਸਾਨਾਂ ਨੂੰ ਪੰਜਾਬ ਭਰ ਵਿੱਚ ਮੋਮਬੱਤੀ ਮਾਰਚ (Candle march) ਕੱਢ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ। ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸੂਚਨਾ ਵਿੱਚ ਪਾਰਟੀ ਦੇ ਬੁਲਾਰੇ, ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਆਪ ਦੇ ਵਿਧਾਇਕਾਂ, ਲੋਕ ਸਭਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ, ਅਹੁਦੇਦਾਰਾਂ ਅਤੇ ਵਰਕਰਾਂ ਨੇ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਇਆ। ਸੰਧਵਾਂ ਨੇ ਦੱਸਿਆ ਕਿ ਸਾਰੇ ਹੀ ਜ਼ਿਲ੍ਹਿਆਂ ਦੇ ਵਿੱਚ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਮੋਮਬੱਤੀ ਮਾਰਚ ਕੱਢਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਆਪ’ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਮੋਮਬੱਤੀ ਮਾਰਚ ਕੱਢਣ ਦੇ ਨਾਲ ਪੰਜਾਬ ਦੇ ਉਨ੍ਹਾਂ ਪਰਿਵਾਰਾਂ ਨੂੰ ਖੇਤੀ ਕਾਨੂੰਨ ਰੱਦ ਕਰਾਉਣ ਦਾ ਭਰੋਸਾ ਦਿਵਾਇਆ, ਜਿੰਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਆਪਣੇ ਪਰਿਵਾਰ ਮੈਂਬਰਾਂ ਨੂੰ ਖੋ ਦਿੱਤਾ ਹੈ।

ਸ਼ਹੀਦ ਕਿਸਾਨਾਂ ਨੂੰ ਸਮਰਪਿਤ ਆਪ ਵੱਲੋਂ ਪੰਜਾਬ ਭਰ ‘ਚ ਕੈਂਡਲ ਮਾਰਚ

ਕਾਲੀਆਂ ਪੱਟੀਆਂ ਬੰਨ੍ਹ ਕੈਂਡਲ ਮਾਰਚ

ਸੰਧਵਾਂ ਨੇ ਕਿਹਾ ਕਿ ਸਾਲ 2020 ਵਿੱਚ 17 ਸਤੰਬਰ ਨੂੰ ਤਿੰਨ ਖੇਤੀ ਕਾਨੂੰਨਾਂ ਬਾਰੇ ਬਿੱਲ ਲੋਕ ਸਭਾ ਵਿੱਚ ਪਾਸ ਕੀਤੇ ਜਾਣ ਕਾਰਨ ਇਸ ਦਿਨ ਨੂੰ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਲੇ ਦਿਨ ਦੇ ਰੂਪ ਵਜੋਂ ਮਨਾਇਆ ਜਾ ਗਿਆ। ਉਨ੍ਹਾਂ ਕਿਹਾ ਕਿਸਾਨ ਆਗੂਆਂ ਨਾਲ ਆਪ ਹਰ ਮੋਰਚੇ ’ਤੇ ਡੱਟ ਕੇ ਖੜੀ ਹੈ।

ਅਕਾਲੀ ਦਲ ਦੇ ਦਿੱਲੀ ਮਾਰਚ ਨੂੰ ਸੰਧਵਾਂ ਨੇ ਦੱਸਿਆ ਡਰਾਮਾ

ਸੰਧਵਾਂ ਨੇ ਅਕਾਲੀ ਦਲ ਬਾਦਲ ਵੱਲੋਂ ਦਿੱਲੀ ਵਿੱਚ ਮਨਾਏ ਗਏ ਕਾਲੇ ਦਿਨ ਨੂੰ ਇੱਕ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਚੰਗਾ ਹੁੰਦਾ ਬਾਦਲ ਐਂਡ ਕੰਪਨੀ ਪੰਜਾਬ ਦੇ ਲੋਕਾਂ ਦੇ ਹੋਏ ਨੁਕਸਾਨ ਦੀ ਪੂਰਤੀ ਆਪਣੇ ਮੂੰਹਾਂ ’ਤੇ ਪਸ਼ਚਾਤਾਪ ਦੀ ਕਾਲਖ਼ ਮਲ ਕੇ ਕਾਲਾ ਦਿਨ ਮਨਾਉਂਦੀ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਕਾਲੇ ਖੇਤੀ ਕਾਨੂੰਨ ਬਣਾਉਣ ਵਿੱਚ ਪੂਰਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਜੇ ਹਰਸਿਮਰਤ ਕੌਰ ਬਾਦਲ ਆਰਡੀਨੈਂਸ ’ਤੇ ਬਤੌਰ ਕੇਂਦਰੀ ਮੰਤਰੀ ਦਸਤਖ਼ਤ ਨਾ ਕਰਦੀ ਤਾਂ ਕਿਸਾਨਾਂ ਲਈ ਇਹ ਕਾਲਾ ਦਿਨ ਕਦੇ ਨਹੀਂ ਆਉਂਦਾ।

ਸ਼ਹੀਦ ਕਿਸਾਨਾਂ ਨੂੰ ਸਮਰਪਿਤ ਆਪ ਵੱਲੋਂ ਪੰਜਾਬ ਭਰ ‘ਚ ਕੈਂਡਲ ਮਾਰਚ

ਮੋਦੀ ਸਰਕਾਰ ਖਿਲਾਫ਼ ਦੇਸ਼ ਭਰ ਚ ਰੋਸ-ਆਪ

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ਦੇ ਕਿਸਾਨਾਂ ਸਮੇਤ ਪੰਜਾਬ ਦੇ ਹਰ ਘਰ-ਘਰ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਦੇ ਵਿਰੋਧ ਵਿੱਚ ਇੱਕ ਸਾਲ ਤੋਂ ਦੇਸ਼ ਭਰ ’ਚ ਧਰਨੇ ਉਤੇ ਬੈਠੇ ਕਿਸਾਨ ਕੁਰਬਾਨੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜ਼ੂਦਾ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਧੋਖ਼ਾ ਕੀਤਾ ਹੈ। ਇਸੇ ਕਾਰਨ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨੇ ਖੇਤੀ ਕਾਨੂੰਨ ਬਣਾ ਕੇ ਖੇਤੀ, ਕਿਸਾਨ ਅਤੇ ਖੇਤੀ ’ਤੇ ਨਿਰਭਰ ਹੋਰਨਾਂ ਵਰਗਾਂ ਦੀ ਆਰਥਿਕ ਬਰਬਾਦੀ ਦੀ ਇਬਾਰਤ ਲਿਖੀ ਹੈ ਅਤੇ ਇਨਾਂ ਨੂੰ ਦੇਸ਼ ਉੱਤੇ ਥੋਪ ਦਿੱਤਾ। ਸੰਧਵਾਂ ਅਨੁਸਾਰ ਕਿਸਾਨੀ ਅਤੇ ਨਿਰਭਰ ਵਰਗਾਂ ਦੀ ਬਰਬਾਦੀ ਲਈ ਨਰਿੰਦਰ ਮੋਦੀ ਸਮੇਤ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਬਰਾਬਰ ਦੇ ਕਸੂਰਵਾਰ ਹਨ।

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਨੌਕਰੀ ਦੀ ਮੰਗ

ਸੰਧਵਾਂ ਨੇ ਮੰਗ ਕੀਤੀ ਕਿ ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਹਰੇਕ ਕਿਸਾਨ -ਮਜ਼ਦੂਰ ਦੇ ਪਰਿਵਾਰ ਨੂੰ ਇੱਕ- ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਉਨ੍ਹਾਂ ਦਾ ਸਾਰਾ ਕਰਜ਼ ਮੁਆਫ਼ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ 200-250 ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਐਲਾਨ ਨਾਲ ਅਸਿਹਮਤੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਗਿਣਤੀ ਬਹੁਤ ਘੱਟ ਹੈ। ਸੰਧਵਾਂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨ ਆਗੂਆਂ ਕੋਲੋਂ ਸਹੀ ਅੰਕੜਾ ਲੈਣਾ ਚਾਹੀਦਾ ਹੈ, ਤਾਂ ਜੋ ਸਾਰੇ 650 ਕਿਸਾਨਾਂ ਦੇ ਪਰਿਵਾਰਾਂ ਨੂੰ ਇਸ ਨੀਤੀ ਤਹਿਤ ਲਾਭ ਮਿਲ ਸਕੇ।

ਇਹ ਵੀ ਪੜ੍ਹੋ:ਪੰਜਾਬ ‘ਚ ਸਾਰੇ ਹੀ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਇਲਾਜ

ABOUT THE AUTHOR

...view details