ਪੰਜਾਬ

punjab

ETV Bharat / city

ਕੋਰੋਨਾ ਸੰਕਟ ਦੇ ਮੱਦੇਨਜ਼ਰ ਮੁੱਖ ਮੰਤਰੀ ਦੀ ਕਿਸਾਨ ਜਥੇਬੰਦੀਆਂ ਨੂੰ ਅਪੀਲ - Capt Amarinder

ਕੋਵਿਡ ਬੰਦਸ਼ਾਂ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਪ੍ਰਦਰਸ਼ਨ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਜਨੀਤੀ ਅਤੇ ਰੋਸ ਪ੍ਰਦਰਸ਼ਨ ਉਡੀਕ ਕਰ ਸਕਦੇ ਹਨ, ਇਹ ਸਮਾਂ ਹੈ ਸਾਂਝੀ ਲੜਾਈ ਦਾ, ਜਿਹੜੀ ਸਿਰਫ ਸਾਰਿਆਂ ਦੀਆਂ ਸਾਂਝੀਆਂ ਕੋਸ਼ਿਸ਼ਾਂ ਨਾਲ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਲੜੀ ਜਾ ਸਕਦੀ ਹੈ।

ਰੋਸ ਪ੍ਰਦਰਸ਼ਨ ਉਡੀਕ ਕਰ ਸਕਦੇ ਹਨ, ਇਹ ਸਮਾਂ ਹੈ ਸਾਂਝੀ ਲੜਾਈ ਦਾ: ਕੈਪਟਨ ਅਮਰਿੰਦਰ
ਰੋਸ ਪ੍ਰਦਰਸ਼ਨ ਉਡੀਕ ਕਰ ਸਕਦੇ ਹਨ, ਇਹ ਸਮਾਂ ਹੈ ਸਾਂਝੀ ਲੜਾਈ ਦਾ: ਕੈਪਟਨ ਅਮਰਿੰਦਰ

By

Published : Jul 15, 2020, 7:02 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਸਰਕਾਰ ਵਿਰੋਧੀ ਆਰਡੀਨੈਂਸਾਂ ਦੇ ਵਿਰੁੱਧ ਰੋਸ ਪ੍ਰਦਰਸ਼ਨਾਂ ਨੂੰ ਮੁਲਤਵੀ ਕਰ ਦੇਣ। ਕੈਪਟਨ ਨੇ ਇਹ ਅਪੀਲ ਕੋਵਿਡ 19 ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਬੰਦਸ਼ਾਂ ਦੇ ਮੱਦੇਨਜ਼ਰ ਕੀਤੀ ਹੈ।

ਮੁੱਖ ਮੰਤਰੀ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਸੰਕਟ ਨੂੰ ਦੇਖਦਿਆਂ ਟਕਰਾਅ ਵਾਲੀ ਨੀਤੀ ਨਾ ਅਪਣਾਉਣ ਕਿਉਂਕਿ ਸੂਬੇ ਵਿੱਚ ਧਾਰਾ 144 ਲਾਗੂ ਹੈ ਅਤੇ ਕਿਤੇ ਵੀ ਇਕੱਠ ਕਰਨ ਦੀ ਮਨਾਹੀ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਅਤੇ ਇਥੋਂ ਦੇ ਲੋਕਾਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੋਵਿਡ ਮਹਾਂਮਾਰੀ ਦੇ ਅੱਗੇ ਫੈਲਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਲਗਾਈਆਂ ਪਾਬੰਦੀਆਂ ਦਾ ਪਾਲਣ ਕਰਨ।

ਉਨ੍ਹਾਂ ਕਿਹਾ ਕਿ ਭਾਵੇਂ ਖੇਤੀ ਆਰਡੀਨੈਂਸ ਦਾ ਮੁੱਦਾ ਪੰਜਾਬ ਲਈ ਬਹੁਤ ਮਹੱਤਵਪੂਰਨ ਹੈ ਪਰ ਇਸ ਵੇਲੇ ਕੋਈ ਵੀ ਸਰੀਰਕ ਰੋਸ ਪ੍ਰਦਰਸ਼ਨ ਪੰਜਾਬ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਹ ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਸੋਸ਼ਲ ਮੀਡੀਆ ਨੂੰ ਆਪਣੇ ਗੁੱਸੇ ਦੇ ਪ੍ਰਗਟਾਵੇ ਲਈ ਵਰਤੋਂ ਕਰਨ ਜਿਹੜੇ ਕਿ ਦੇਸ਼ ਦੇ ਸੰਘੀ ਢਾਂਚੇ ਦੇ ਖਿਲਾਫ ਹਨ।

ਇਸੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੀਆਂ ਸਾਰੀਆਂ ਰਜਿਸਟਰਡ ਰਾਜਸੀ ਪਾਰਟੀਆਂ ਨੂੰ ਪੱਤਰ ਲਿਖ ਕੇ ਨਿੱਜੀ ਤੌਰ 'ਤੇ ਬੇਨਤੀ ਕੀਤੀ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲਗਾਈਆਂ ਰੋਕਾਂ ਦੇ ਮੱਦੇਨਜ਼ਰ ਉਹ ਕੋਈ ਵੀ ਸਿਆਸੀ ਇਕੱਠ ਨਾ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਨੀਤੀ ਅਤੇ ਰੋਸ ਪ੍ਰਦਰਸ਼ਨ ਉਡੀਕ ਕਰ ਸਕਦੇ ਹਨ, ਇਹ ਸਮਾਂ ਹੈ ਸਾਂਝੀ ਲੜਾਈ ਦਾ, ਜਿਹੜੀ ਸਿਰਫ ਸਾਰਿਆਂ ਦੀਆਂ ਸਾਂਝੀਆਂ ਕੋਸ਼ਿਸ਼ਾਂ ਨਾਲ ਹੀ ਪ੍ਰਭਾਵਸਾਲੀ ਤਰੀਕੇ ਨਾਲ ਲੜੀ ਜਾ ਸਕਦੀ ਹੈ।

ABOUT THE AUTHOR

...view details