ਚੰਡੀਗੜ੍ਹ: ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਦੇਸ਼ ਛੱਡ ਦਿੱਤਾ ਹੈ। ਦੂਜੇ ਪਾਸੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੂਲ ਤੋਂ ਕਈ ਦੇਸ਼ ਆਪਣੇ ਆਪਣੇ ਸੈਂਕੜੇ ਅਧਿਕਾਰੀਆਂ ਅਤੇ ਨਾਗਰਿਕਾਂ ਨੂੰ ਆਪਣੇ ਵਤਨ ਲਿਆ ਰਿਹਾ ਹੈ।
ਦੂਜੇ ਪਾਸੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਚਿੰਤਾ ਜਤਾਈ ਗਈ ਹੈ। ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਅਫਗਾਨਿਸਤਾਨ ਦੇ ਇੱਕ ਗੁਰੂਘਰ ’ਚ ਫਸੇ ਲਗਭਗ 200 ਸਿੱਖਾਂ ਸਣੇ ਸਾਰੇ ਭਾਰਤੀਆਂ ਨੂੰ ਤੁਰੰਤ ਉੱਥੇ ਕੱਢਣ ਦੀ ਵਿਵਸਥਾ ਕੀਤੀ ਜਾਵੇ। ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਇਹ ਵੀ ਕਿਹਾ ਕਿ ਮੇਰੀ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਕਿਸੇ ਵੀ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹੈ।