ਪੰਜਾਬ

punjab

By

Published : Jun 13, 2020, 12:05 AM IST

ETV Bharat / city

ਸੂਬਾ ਸਰਕਾਰ ਨੇ ਵੀਕੈਂਡ ਲੌਕਡਾਊਨ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼

ਕੋਰੋਨਾ ਦੇ ਖ਼ਤਰੇ ਨੂੰ ਘਟਾਉਣ ਲਈ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਫ਼ਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨਾਂ ਦੀਆਂ ਪਾਬੰਦੀਆਂ ਦੇ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਨੂੰ ਪ੍ਰਵਾਵਗੀ ਦਿੱਤੀ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ: ਕੋਵਿਡ ਦੇ ਸਮਾਜਿਕ ਫ਼ੈਲਾਅ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਫ਼ਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨਾਂ ਦੀਆਂ ਪਾਬੰਦੀਆਂ ਦੇ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਨੂੰ ਪ੍ਰਵਾਵਗੀ ਦੇ ਦਿੱਤੀ।

ਇਸ ਅਨੁਸਾਰ ਅੰਤਰ ਜ਼ਿਲ੍ਹਾ ਆਵਾਜਾਈ ਉੱਤੇ ਪਾਬੰਦੀ ਹੋਵੇਗੀ। ਸਿਰਫ਼ ਈ-ਪਾਸ ਧਾਰਕਾਂ ਨੂੰ ਆਉਣ-ਜਾਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਸਿਰਫ਼ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਅਤੇ ਸੇਵਾਵਾਂ ਨੂੰ ਹਫ਼ਤੇ ਦੇ ਸਾਰੇ ਦਿਨ ਖੋਲ੍ਹਣ ਦੀ ਆਗਿਆ ਹੋਵੇਗੀ।

ਸੂਬਾ ਸਰਕਾਰ ਵੱਲੋਂ ਲੌਕਡਾਊਨ 5.0/ ਅਨਲੌਕ 1.0 ਸਬੰਧੀ ਪਹਿਲਾਂ ਜਾਰੀ ਨੋਟੀਫਿਕੇਸ਼ਨ ਤੋਂ ਇਲਾਵਾ ਵੀਰਵਾਰ ਨੂੰ ਨਵੇਂ ਵਿਸਥਾਰਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਅਗਲੇ ਹੁਕਮਾਂ ਤੱਕ ਇਹ ਹਦਾਇਤਾਂ ਹਫਤੇ ਦੇ ਅੰਤਲੇ ਦਿਨਾਂ ਅਤੇ ਗਜ਼ਟਿਡ ਛੁੱਟੀ ਵਾਲੇ ਦਿਨਾਂ ਲਈ ਲਾਗੂ ਰਹਿਣਗੀਆਂ।

ਜਾਰੀ ਕੀਤੇ ਗਏ ਨਵੇਂ ਦਿਸ਼ਾ ਨਿਰਦੇਸ਼:

ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਤ ਦੁਕਾਨਾਂ ਹਫਤੇ ਦੇ ਸਾਰੇ ਦਿਨ ਦਿਨ ਸ਼ਾਮ 7 ਵਜੇ ਤੱਕ ਖੁੱਲ੍ਹੀਂਆਂ ਰਹਿਣਗੀਆਂ।

ਰੈਸਟੋਰੈਂਟ (ਸਿਰਫ ਘਰ ਲਿਜਾਣ/ਹੋਮ ਡਲਿਵਰੀ ਲਈ) ਅਤੇ ਸ਼ਰਾਬ ਦੀਆਂ ਦੁਕਾਨਾਂ ਸਾਰਾ ਦਿਨ ਸ਼ਾਮ 8 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।

ਹੋਰ ਦੁਕਾਨਾਂ ਚਾਹੇ ਇਕੱਲੀਆਂ ਹੋਣ ਜਾਂ ਸ਼ਾਪਿੰਗ ਮਾਲ ਵਿੱਚ ਹੋਣ ਐਤਵਾਰ ਨੂੰ ਬੰਦ ਹੋਣਗੀਆਂ ਜਦੋਂ ਕਿ ਸ਼ਨਿਚਰਵਾਰ ਨੂੰ ਇਹ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਸਮਿਆਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਏਗਾ।

ਐਤਵਾਰ ਨੂੰ ਬੰਦ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਇਹ ਵੀ ਫ਼ੈਸਲਾ ਲੈ ਸਕਦਾ ਹੈ ਕਿ ਸਬੰਧਤ ਮਾਰਕਿਟ ਐਸੋਸੀਏਸ਼ਨਾਂ ਨਾਲ ਗੱਲਬਾਤ ਕਰਕੇ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਹਫ਼ਤੇ ਵਿੱਚ ਕਿਸੇ ਹੋਰ ਦਿਨ ਵੀ ਬੰਦ ਕਰਨ ਦੇ ਹੁਕਮ ਜਾਰੀ ਕਰੇ ਖਾਸ ਕਰਕੇ ਜਿੱਥੇ ਵੱਧ ਜ਼ੋਖਮ ਵਾਲਾ ਇਲਾਕਾ ਹੋਵੇ ਅਤੇ ਕੇਸਾਂ ਦੀ ਗਿਣਤੀ ਜ਼ਿਆਦਾ ਹੋਵੇ।

ਅੰਤਰ-ਜ਼ਿਲਾ ਆਵਾਜਾਈ ਈ-ਪਾਸ ਨਾਲ ਹੋ ਸਕੇਗੀ ਜਿਹੜਾ ਸਿਰਫ਼ ਜ਼ਰੂਰੀ ਕੰਮਾਂ ਲਈ ਜਾਰੀ ਹੋਵੇਗਾ ਪਰ ਮੈਡੀਕਲ ਐਮਰਜੈਂਸੀ ਲਈ ਆਉਣ-ਜਾਣ ਲਈ ਅਜਿਹੇ ਕਿਸੇ ਪਾਸ ਦੀ ਲੋੜ ਨਹੀਂ ਹੋਵੇਗੀ।

ਇਸ ਤੋਂ ਇਲਾਵਾ ਵਿਆਹ ਸਮਾਗਮਾਂ ਲਈ ਈ-ਪਾਸ ਲੋੜੀਂਦਾ ਹੋਵੇਗਾ ਅਤੇ ਇਹ 50 ਵਿਸ਼ੇਸ਼ ਵਿਅਕਤੀਆਂ ਨੂੰ ਹੀ ਜਾਰੀ ਹੋਵੇਗਾ।

ਇਸ ਦੇ ਨਾਲ ਹੀ ਦੇਸ਼ ਵਿੱਚ ਖਾਸ ਕਰਕੇ ਦਿੱਲੀ ਵਿੱਚ ਕੋਵਿਡ ਦੇ ਵਧਦੇ ਕੇਸਾਂ ਉੱਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਜਿਕ ਵਿੱਥ ਦੇ ਇਹਤਿਆਤਾਂ ਅਤੇ ਮਾਸਕ ਦੀ ਵਰਤੋਂ ਯਕੀਨੀ ਬਣਾਉਣ।

ABOUT THE AUTHOR

...view details