ਪੰਜਾਬ

punjab

ETV Bharat / city

ਪ੍ਰਵਾਸੀ ਮਜ਼ਦੂਰਾਂ ਦੀ ਮਦਦ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਦਿੱਤੇ ਹੁਕਮ - migrant labourers stranded

ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਵਾਸੀ ਕਿਰਤੀ ਪੈਦਲ ਚੱਲ ਕੇ ਵਾਪਸ ਜਾਣ ਜਾਂ ਪੰਜਾਬ 'ਚ ਹੁੰਦਿਆਂ ਭੁੱਖੇ ਪੇਟ ਰਹਿਣ ਲਈ ਮਜਬੂਰ ਨਾ ਹੋਵੇ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

By

Published : May 24, 2020, 8:48 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਵਾਸੀ ਕਿਰਤੀ ਪੈਦਲ ਚੱਲ ਕੇ ਵਾਪਸ ਜਾਣ ਜਾਂ ਪੰਜਾਬ 'ਚ ਹੁੰਦਿਆਂ ਭੁੱਖੇ ਪੇਟ ਰਹਿਣ ਲਈ ਮਜਬੂਰ ਨਾ ਹੋਵੇ।

ਉਨ੍ਹਾਂ ਕਿਹਾ ਕਿ ਸਾਰੇ ਪ੍ਰਵਾਸੀ ਮਜ਼ਦੂਰਾਂ ਦੀ ਪਿੱਤਰੀ ਸੂਬਿਆਂ ਵਿੱਚ ਸੁਰੱਖਿਅਤ ਪਹੁੰਚ ਯਕੀਨੀ ਬਣਾਉਣਾ ਉਨ੍ਹਾਂ ਦੀ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜੇਕਰ ਕਿਸੇ ਵੀ ਪ੍ਰਵਾਸੀ ਦੇ ਸੜਕ ’ਤੇ ਤੁਰੇ ਜਾਂਦੇ ਦਾ ਪਤਾ ਲੱਗੇ ਤਾਂ ਉਸ ਨੂੰ ਨੇੜੇ ਦੀ ਥਾਂ ’ਤੇ ਛੱਡਣਾ ਚਾਹੀਦਾ ਹੈ ਜਿੱਥੇ ਉਹ ਆਪਣੇ ਪਿੱਤਰੀ ਸੂਬੇ ਲਈ ਰੇਲ ਗੱਡੀ ਜਾਂ ਬੱਸ ਲੈ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨਾਂ ਨੂੰ ਪੰਜਾਬ ਛੱਡਣ ਤੱਕ ਭੋਜਨ ਅਤੇ ਪਾਣੀ ਮੁਹੱਈਆ ਕਰਵਾਉਣਾ ਚਾਹੀਦਾ ਹੈ।

ਪ੍ਰਵਾਸੀਆਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਜੱਦੀ ਸੂਬੇ ਵਿੱਚ ਵਾਪਸੀ ਦੇ ਚਾਹਵਾਨ ਹਰੇਕ ਪ੍ਰਵਾਸੀ ਦੀ ਸਹਾਇਤਾ ਕਰੇਗੀ ਅਤੇ ਉਨਾਂ ਦੇ ਮੁਫ਼ਤ ਸਫ਼ਰ ਅਤੇ ਭੋਜਨ ਦਾ ਵੀ ਬੰਦੋਬਸਤ ਕਰੇਗੀ। ਪ੍ਰਵਾਸੀਆਂ ਨੂੰ ਮੁਖਾਤਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਤੁਹਾਡੀ ਕਰਮ ਭੂਮੀ ਹੈ, ਭਾਵੇਂ ਇਹ ਤੁਹਾਡੀ ਜਨਮ ਭੂਮੀ ਨਾ ਵੀ ਹੋਵੇ।’’

ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਪੰਜਾਬ ਤੋਂ ਬਾਹਰ ਜਾਣ ਲਈ ਸੂਬੇ ਦੇ ਪੋਰਟਲ 'ਤੇ ਹੁਣ ਤੱਕ 10 ਲੱਖ ਤੋਂ ਵੱਧ ਵਿਅਕਤੀ ਨਾਂਅ ਦਰਜ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਰਜਿਸਟਰਡ ਹੋ ਚੁੱਕੇ ਸਾਰੇ ਵਿਅਕਤੀਆਂ ਦੀ ਪ੍ਰਮਾਣਿਕਤਾ ਦੀ ਵਿਆਪਕ ਕਵਾਇਦ ਆਰੰਭੀ ਹੋਈ ਹੈ ਅਤੇ ਹਰੇਕ ਵਿਅਕਤੀ ਨੂੰ ਫੋਲ ਕਾਲ ਕਰਕੇ ਦੁਬਾਰਾ ਪਤਾ ਲਾਇਆ ਜਾ ਰਿਹਾ ਹੈ ਕਿ ਕੀ ਉਹ ਆਪਣੇ ਪਿੱਤਰੀ ਸੂਬੇ ਵਿੱਚ ਵਾਪਸੀ ਕਰਨ ਦੇ ਚਾਹਵਾਨ ਹਨ ਜਾਂ ਨਹੀਂ।

ABOUT THE AUTHOR

...view details