ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੁਨੀਲ ਜਾਖੜ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਵਧਾਈ ਦਿੰਦਿਆਂ ਕਿਹਾ ਕਿ "ਸਹੀ ਪਾਰਟੀ ਵਿੱਚ ਸਹੀ ਆਦਮੀ"। ਉਨ੍ਹਾਂ ਨੇ ਨਾਲ ਇਹ ਵੀ ਕਿਹਾ ਕਿ, ਆਉਣ ਵਾਲੇ ਦਿਨਾਂ ਵਿੱਚ ਵੀ ਹੋਰ ਨੇਤਾਵਾਂ ਦੇ ਕਾਂਗਰਸ ਦੇ ਡੁੱਬਦੇ ਜਹਾਜ਼ ਨੂੰ ਛੱਡਣ ਦਾ ਸਿਲਸਿਲਾ ਜਾਰੀ ਰਹੇਗਾ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਵਿੱਚੋਂ ਵੱਡੇ ਲੀਡਰਾਂ ਦਾ ਬਾਹਰ ਨਿਕਲਣਾ ਜਾਰੀ ਰਹੇਗਾ ਅਤੇ ਪਾਰਟੀ ਅਗਾਮੀ ਤਬਾਹੀ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਵਰਗੇ ਸੱਚੇ ਅਤੇ ਇਮਾਨਦਾਰ ਨੇਤਾ ਹੁਣ ਕਾਂਗਰਸ ਵਿੱਚ ਸਾਹ ਨਹੀਂ ਲੈ ਸਕਦੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਹੁਣ ਸਭ ਨੂੰ ਬਹੁਤ ਘੁੱਟਣ ਹੋਣ ਲੱਗ ਗਈ ਹੈ।