ਚੰਡੀਗੜ੍ਹ: ਕੋਰੋਨਾਵਾਇਰਸ ਦੇ ਵਧਦੇ ਖ਼ਤਰੇ ਨੂੰ ਵੇਖਦਿਆਂ ਵੇਖਦਿਆਂ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31 ਮਾਰਚ ਤੱਕ ਸੂਬੇ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਰਾਜਸਥਾਨ ਸਰਕਾਰ ਵੱਲੋਂ ਵੀ ਇਹ ਕਦਮ ਚੁੱਕਿਆ ਗਿਆ ਹੈ। ਇਸ ਦੌਰਾਨ ਸਿਰਫ਼ ਜ਼ਰੂਰੀ ਅਤੇ ਐਮਰਜੈਂਸੀ ਸੇਵਾਵਾਂ ਨੂੰ ਹੀ ਪ੍ਰਵਾਗਨਗੀ ਦਿੱਤੀ ਜਾਵੇਗੀ। ਇਸੇ ਤਹਿਤ ਸੂਬੇ ਦੇ ਸਾਰੇ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਤੁਰੰਤ ਇਹ ਪਾਬੰਦੀਆਂ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਕੋਵਿਡ-19: ਪੰਜਾਬ 'ਚ 31 ਮਾਰਚ ਤੱਕ 'ਲੌਕਡਾਊਨ', ਮੁੱਖ ਮੰਤਰੀ ਨੇ ਦਿੱਤੇ ਨਿਰਦੇਸ਼
ਕੋਰੋਨਾਵਾਇਰਸ ਦੇ ਵਧਦੇ ਖ਼ਤਰੇ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ 31 ਮਾਰਚ ਤੱਕ ਸੂਬੇ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਪੰਜਾਬ 'ਚ 31 ਮਾਰਚ ਤੱਕ 'ਲਾਕਡਾਊਨ'
ਇਸ ਲੌਕਡਾਊਨ ਸਬੰਧੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਲੋਕਾਂ ਨੂੰ ਜ਼ਰੂਰਤ ਦੀਆਂ ਸਾਰੀਆਂ ਚੀਜ਼ਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਦੱਸਣਯੋਗ ਹੈ ਕਿ ਮਹਾਂਮਾਰੀ ਕੋਰੋਨਾਵਾਇਰਸ ਪੂਰੇ ਦੇਸ਼ ਵਿੱਚ ਆਪਣੇ ਪੈਰ ਪਸਾਰ ਰਹੀ ਹੈ। ਭਾਰਤ ਵਿੱਚ ਹੁਣ ਤੱਕ ਇਸ ਨਾਲ 300 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਪੰਜਾਬ ਵਿੱਚ ਇਸ ਨੇ 21 ਲੋਕਾਂ ਨੂੰ ਆਪਣੀ ਚਪੇਟ ਵਿੱਚ ਲਿਆ ਹੈ ਜਿਸ ਵਿੱਚੋਂ ਇੱਕ ਦੀ ਮੌਤ ਵੀ ਹੋ ਗਈ ਹੈ।
Last Updated : Mar 22, 2020, 2:50 PM IST