ਪੰਜਾਬ

punjab

ETV Bharat / city

ਕੈਪਟਨ ਨੇ ਕੋਰੋਨਾ ਪੀੜਤ ਕਾਂਗਰਸੀ ਵਿਧਾਇਕਾਂ ਦੇ ਜਲਦ ਠੀਕ ਹੋਣ ਦੀ ਕੀਤੀ ਕਾਮਨਾ

ਪੰਜਾਬ ਵਿਧਾਨ ਸਭਾ ਦੇ ਫਗਵਾੜਾ ਅਤੇ ਤਰਨ ਤਾਰਨ ਤੋਂ ਵਿਧਾਇਕ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਛੇਤੀ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

By

Published : Jul 19, 2020, 4:39 PM IST

ਚੰਡੀਗੜ੍ਹ: ਪੰਜਾਬ ਸਰਕਾਰ ਦੇ 2 ਵਿਧਾਇਕਾਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਕਿਹਾ, "ਫਗਵਾੜਾ ਤੋਂ ਵਿਧਾਇਕ ਬਲਵਿੰਦਰ ਧਾਲੀਵਾਲ ਅਤੇ ਤਰਨ ਤਾਰਨ ਤੋਂ ਵਿਧਾਇਕ ਧਰਮਵੀਰ ਅਗਨੀਹੋਤਰੀ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਉਨ੍ਹਾਂ ਦੇ ਛੇਤੀ ਠੀਕ ਹੋਣ ਲਈ ਅਰਦਾਸ ਕਰਦਾਂ ਹਾਂ।"

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਕੈਬਿਨੇਟ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਵੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਬੇਟੇ ਵਿੱਚ ਵੀ ਕੋਰੋਨਾ ਲਾਗ ਦੇ ਲੱਛਣ ਪਾਏ ਗਏ ਹਨ।

ਜਾਣਕਾਰੀ ਲਈ ਦੱਸ ਦਈਏ ਕਿ ਪੰਜਾਬ ਵਿੱਚ ਇਸ ਵੇਲੇ ਕੋਰੋਨਾ ਵਾਇਰਸ ਦੀ ਲਾਗ ਤੇਜ਼ੀ ਨਾਲ ਵਧ ਰਹੀ ਹੈ। ਲੰਘੇ ਕੱਲ੍ਹ ਤੱਕ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 9,792 ਕੇਸ ਪਾਏ ਗਏ ਸਨ ਜਿਨ੍ਹਾਂ ਵਿੱਚੋਂ 246 ਲੋਕਾਂ ਦੀ ਇਸ ਨਾਲ ਮੌਤ ਹੋ ਗਈ ਹੈ।

ABOUT THE AUTHOR

...view details