ਪੰਜਾਬ

punjab

ETV Bharat / city

ਕੈਪਟਨ ਨੇ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਦਾ ਜਾਇਜ਼ਾ - ਡੀ.ਏ.

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਮੁਸ਼ਕਲਾਂ ਨੂੰ ਛੇਤੀ ਹਲ ਕਰਨ ਦਾ ਭਰੋਸਾ ਕੀਤਾ।

ਫ਼ਾਇਲ ਫ਼ੋਟੋ

By

Published : May 5, 2019, 7:50 AM IST


ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਚ ਅਧਿਕਾਰੀਆਂ ਨਾਲ ਸਰਕਾਰੀ ਮੁਲਾਜ਼ਮਾਂ ਤੋਂ ਸਬੰਧਿਤ ਮਸਲਿਆਂ ਦਾ ਜਾਇਜ਼ਾ ਲਿਆ। ਕੈਪਟਨ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੂੰ 27 ਮਈ ਨੂੰ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਲਈ ਆਖਿਆ।

ਸਰਕਾਰੀ ਬੁਲਾਰੇ ਨੇ ਕਿਹਾ ਕਿ ਭਾਵੇਂ ਚੋਣ ਜ਼ਾਬਤਾ ਲਾਗੂ ਰਹਿਣ ਤੱਕ ਸਰਕਾਰ ਇਸ ਮਸਲੇ 'ਤੇ ਕੋਈ ਫ਼ੈਸਲਾ ਨਹੀਂ ਲੈ ਸਕਦੀ ਹੈ। ਸਰਕਾਰੀ ਕਰਮਚਾਰੀਆਂ ਦੀ ਸਾਰੀਆਂ ਜਾਇਜ਼ ਮੰਗਾਂ ਹੱਲ ਕਰਨ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀ ਮਾਮਲੇ ਬਾਰੇ ਪੂਰੀ ਤਰ੍ਹਾਂ ਜਾਣੂੰ ਹੈ, ਤੇ ਮੁਲਾਜ਼ਮਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਢੁੱਕਵਾਂ ਫ਼ੈਸਲਾ ਲਿਆ ਜਾਵੇਗਾ।

ਬੁਲਾਰੇ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੇ ਸਾਰੇ ਵਰਗਾਂ ਦੀ ਸਰਬਪੱਖੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਮੰਨਣਾ ਹੈ ਕਿ ਸਰਕਾਰੀ ਨੀਤੀਆਂ ਅਤੇ ਏਜੰਡੇ ਨੂੰ ਅਮਲੀਜਾਮਾ ਪਹਿਨਾਉਣ ਵਿੱਚ ਮੁਲਾਜ਼ਮਾਂ ਦੇ ਯੋਗਦਾਨ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ।

ਜ਼ਿਕਰਯੋਗ ਹੈ ਸੂਬਾ ਸਰਕਾਰ ਪਹਿਲਾਂ ਹੀ 7 ਫ਼ੀਸਦੀ ਮਹਿੰਗਾਈ ਭੱਤਾ (ਡੀ.ਏ.) ਜਾਰੀ ਕਰ ਚੁੱਕੀ ਹੈ ਜਦ ਕਿ ਮੁਲਾਜ਼ਮਾਂ ਦੀਆਂ ਹੋਰ ਵੱਖ-ਵੱਖ ਪ੍ਰਮੁੱਖ ਮੰਗਾਂ ਵਿੱਤ ਤੇ ਪ੍ਰਸੋਨਲ ਵਿਭਾਗਾਂ ਦੇ ਵਿਚਾਰ ਅਧੀਨ ਹਨ।

ABOUT THE AUTHOR

...view details