ਪੰਜਾਬ

punjab

ETV Bharat / city

ਕੈਪਟਨ ਵੱਲੋਂ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਕੈਪਟਨ ਵੱਲੋਂ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਕੈਪਟਨ ਵੱਲੋਂ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

By

Published : Jan 2, 2021, 7:09 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 86 ਵਰਿਆਂ ਦੇ ਸਨ ਜਿਨ੍ਹਾਂ ਦਾ ਅੱਜ ਸਵੇਰੇ ਦਿੱਲੀ ਦੇ ਏਮਜ਼ ਵਿਖੇ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।

ਇੱਕ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਉੱਘੇ ਕਾਂਗਰਸੀ ਨੇਤਾ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਪਹੁੰਚਿਆ ਹੈ, ਜੋ ਅੱਠ ਵਾਰ ਚੁਣੇ ਗਏ ਲੋਕ ਸਭਾ ਮੈਂਬਰ, ਸਾਬਕਾ ਕੇਂਦਰੀ ਮੰਤਰੀ, ਬਿਹਾਰ ਦੇ ਸਾਬਕਾ ਰਾਜਪਾਲ ਅਤੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਚੇਅਰਮੈਨ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਖਰੀ ਦਮ ਤੱਕ ਸਮਾਜ ਦੇ ਗ਼ਰੀਬ ਤੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਅਤੇ ਤਰੱਕੀ ਲਈ ਅਣਥੱਕ ਕਾਰਜ ਕੀਤੇ।

ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ABOUT THE AUTHOR

...view details