ਪੰਜਾਬ

punjab

ETV Bharat / city

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਬਾਈਲ ਐਪ 'ਡਿਜ਼ੀਨੈਸਟ' ਦੀ ਕੀਤੀ ਗਈ ਸ਼ੁਰੂਆਤ - ਮੋਬਾਈਲ ਐਪ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ ਵਿੱਚ ਜਾਰੀ ਕੀਤੀ ਪੀ.ਆਰ.ਇਨਸਾਈਟ ਤੋਂ ਬਾਅਦ 'ਡਿਜ਼ੀਨੈਸਟ' ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਇੱਕ ਹੋਰ ਨਿਵੇਕਲੀ ਕਾਢ ਹੈ ਜੋ ਡਿਜ਼ੀਟਾਈਲਜੇਸ਼ਨ ਦੇ ਖੇਤਰ ਵਿੱਚ ਨਵੀਆਂ ਸਿਖਰਾਂ ਛੂਹੇਗੀ।

ਤਸਵੀਰ
ਤਸਵੀਰ

By

Published : Dec 30, 2020, 8:11 PM IST

ਚੰਡੀਗੜ੍ਹ:ਸੂਬੇ ਦੇ ਲੋਕ ਸੰਪਰਕ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਸਵੈਚਾਲਿਤ ਅਤੇ ਪ੍ਰਭਾਵੀ ਬਣਾਉਣ ਖਾਤਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਵਰਚੁਅਲ ਢੰਗ ਨਾਲ 'ਡਿਜ਼ੀਨੈਸਟ' ਮੋਬਾਈਲ ਐਪ ਜਾਰੀ ਕੀਤੀ। ਇਸ ਪਹਿਲਕਦਮੀ ਨਾਲ ਲੋਕ ਆਪਣੇ ਸਮਾਰਟ ਫ਼ੋਨ ਰਾਹੀਂ ਇੱਕ ਬਟਨ ਦਬਾਉਣ ਦੇ ਨਾਲ ਹੀ ਸੂਬੇ ਦੀ ਸਰਕਾਰੀ ਡਾਇਰੈਕਟਰੀ ਤੱਕ ਡਿਜ਼ੀਟਲ ਪਹੁੰਚ ਬਣਾ ਸਕਣਗੇ।

ਮੁੱਖ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਮੀਡੀਆ ਅਦਾਰਿਆਂ ਨੂੰ ਇਸ਼ਤਿਹਾਰ ਅਤੇ ਭੁਗਤਾਨ ਜਾਰੀ ਕਰਨ ਦੀ ਸਾਰੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਕੁਸ਼ਲਤਾ ਲਿਆਉਣ ਲਈ ਆਨਲਾਈਨ ਪੰਜਾਬ ਇਸ਼ਤਿਹਾਰ ਰਿਲੀਜ਼ ਆਰਡਰ ਸਿਸਟਮ ਦਾ ਵੀ ਆਗਾਜ਼ ਕੀਤਾ। ਇਹ ਸਿਸਟਮ ਇਸ਼ਤਿਹਾਰ ਜਾਰੀ ਕਰਨ ਅਤੇ ਭੁਗਤਾਨ ਕਰਨ ਦੀ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਸਹਾਇਤਾ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪਹਿਲਕਦਮੀਆਂ ਲੋਕ ਸੰਪਰਕ ਵਿਭਾਗ ਅਤੇ ਸਬੰਧਤ ਹਿੱਸੇਦਾਰਾਂ ਖਾਸ ਕਰਕੇ ਆਮ ਲੋਕਾਂ ਵਿਚਾਲੇ ਬਿਹਤਰ ਤਾਲਮੇਲ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

ਉਨ੍ਹਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ ਜਾਰੀ ਕੀਤੀ ਪੀ.ਆਰ.ਇਨਸਾਈਟ ਤੋਂ ਬਾਅਦ 'ਡਿਜ਼ੀਨੈਸਟ' ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਇੱਕ ਹੋਰ ਨਿਵੇਕਲੀ ਕਾਢ ਹੈ ਜੋ ਡਿਜ਼ੀਟਾਈਲਜੇਸ਼ਨ ਦੇ ਖੇਤਰ ਵਿੱਚ ਨਵੀਆਂ ਸਿਖਰਾਂ ਛੂਹੇਗੀ।

ਗੌਰਤਲਬ ਹੈ ਕਿ ਮੁੱਖ ਮੰਤਰੀ ਵੱਲੋਂ ਹਾਲ ਹੀ ਵਿੱਚ ਮੋਬਾਈਲ ਐਪ ਅਤੇ ਵੈੱਬ ਪੋਰਟਲ 'ਪੀ.ਆਰ. ਇਨਸਾਈਟ' (ਲੋਕ ਸੰਪਰਕ ਦਾ ਝਰੋਖਾ) ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਨਾਲ ਫੀਡਬੈਕ ਦਾ ਨਿਰੀਖਣ ਕਰਨ ਅਤੇ ਉਸ ਦੇ ਆਧਾਰ 'ਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਸੁਧਾਰ ਲਿਆਂਦਾ ਜਾ ਸਕੇਗਾ।

'ਡਿਜ਼ੀਨੈਸਟ' ਨਾਗਰਿਕਾਂ ਨੂੰ ਵਿਭਾਗ ਅਨੁਸਾਰ ਅਧਿਕਾਰੀਆਂ ਦੇ ਸੰਪਰਕ ਨੰਬਰ ਮੁਹੱਈਆ ਕਰਵਾਉਣ ਵਿੱਚ ਸਹਾਇਕ ਸਾਬਤ ਹੋਵੇਗੀ ਅਤੇ ਅਧਿਕਾਰੀਆਂ ਨਾਲ ਫੋਨ ਜਾਂ ਈ-ਮੇਲ ਰਾਹੀਂ ਰਾਬਤਾ ਸਾਧਣ ਦੇ ਯੋਗ ਬਣਾਏਗੀ। ।

'ਡਿਜ਼ੀਨੈਸਟ' ਤੋਂ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ। ਸੂਬਾ ਸਰਕਾਰ ਅਜਿਹੇ ਹੁਕਮਾਂ ਨੂੰ ਜਾਰੀ ਕਰਨ ਲਈ ਇਸ ਐਪ ਨੂੰ ਅਧਿਕਾਰਤ ਐਪ ਬਣਾਉਣ ਦੀ ਵੀ ਯੋਜਨਾ ਬਣਾ ਰਹੀ ਹੈ। ਗਜ਼ਟਿਡ ਛੁੱਟੀਆਂ, ਰਾਖਵੀਆਂ ਛੁੱਟੀਆਂ ਅਤੇ ਹਫਤੇ ਦੇ ਛੁੱਟੀ ਵਾਲੇ ਦਿਨਾਂ ਦੇ ਵੇਰਵੇ ਸਮੇਤ ਪੰਜਾਬ ਸਰਕਾਰ ਦੀ ਛੁੱਟੀਆਂ ਦੇ ਕੈਲੰਡਰ 'ਤੇ ਵੀ ਇਸ ਐਪ ਰਾਹੀਂ ਪਹੁੰਚ ਬਣਾਈ ਜਾ ਸਕਦੀ ਹੈ।

ABOUT THE AUTHOR

...view details