ਚੰਡੀਗੜ੍ਹ: ਪੰਜਾਬ ਦੇ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਆਖਿਰਕਾਰ ਕਾਂਗਰਸ ਪਾਰਟੀ ਤੋਂ ਅਲਵਿਦਾ ਕਹਿ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ 7 ਪੇਜਾਂ ਦਾ ਅਸਤੀਫਾ ਭੇਜਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ਜ਼ਰੀਏ ਦਿੱਤੀ।
ਟਵੀਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਮੈ ਆਪਣੀ ਅਸਤੀਫਾ ਕਾਂਗਰਸੀ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਦੇ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ਦਾ ਵੀ ਐਲਾਨ ਵੀ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ ਉਨ੍ਹਾਂ ਦੀ ਨਵੀਂ ਪਾਰਟੀ ਦਾ ਨਾਂ ਪੰਜਾਬ ਲੋਕ ਕਾਂਗਰਸ ਹੈ। ਪਾਰਟੀ ਦੇ ਚੋਣ ਨਿਸ਼ਾਨ ਨੂੰ ਬਾਅਦ ਵਿੱਚ ਮਨਜ਼ੂਰੀ ਦਿੱਤੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫੇ ਚ ਕਿਹਾ ਕਿ ਮੈ ਪਹਿਲਾਂ ਆਰਮੀ ’ਚ ਸੀ। ਆਰਮੀ ਤੋਂ ਬਾਅਦ ਰਾਜਨੀਤੀ ਚ ਆਇਆ। ਮੇਰੇ ਪਿਤਾ ਇਟਲੀ ਦੇ ਅਬੈਂਸਡਰ ਰਹੇ ਅਤੇ ਮੇਰੀ ਮਾਤਾ ਐਮਪੀ ਰਹੀ ਜਦਕਿ ਮੇਰਾ ਭਰਾ ਵੀ ਆਰਮੀ ’ਚ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਲੋਕਾਂ ਨੂੰ ਸਮਰਪਿਤ ਕਰਨ ਦਾ ਫੈਸਲਾ ਲਿਆ।
ਉਨ੍ਹਾਂ ਨੇ ਅੱਗੇ ਲਿਖਿਆ ਕਿ ਉਹ 1980 ’ਚ ਕਾਂਗਰਸ ਚ ਬਤੌਰ ਕਾਂਗਰਸ ਦੇ ਤੌਰ ’ਚ ਚੁਣਿਆ ਗਿਆ। ਜਦੋ ਪੰਜਾਬ ਚ ਕਾਨੂੰਨ ਵਿਵਸਥਾ ਵਿਗੜੀ ਤਾਂ ਉਸ ਸਮੇਂ ਦੇ ਪ੍ਰਧਾਨਮੰਤਰੀ ਇੰਦਰਾ ਗਾਂਧੀ ਨੇ ਉਨ੍ਹਾਂ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਸਣੇ ਰਾਜਨੀਤੀ ਲੋਕਾਂ ਦੇ ਨਾਲ ਗੱਲਬਾਤ ਕਰਨ ਲਈ ਕਿਹਾ। ਕਾਫੀ ਗੱਲਬਾਤ ਤੋਂ ਬਾਅਦ ਵੀ ਜਦੋ ਮਾਮਲਾ ਨਹੀਂ ਸੁਲਝਿਆ।