ਚੰਡੀਗੜ੍ਹ: ਜੰਮੂ-ਕਸ਼ਮੀਰ ਵਿੱਚ ਨਜ਼ਰਬੰਦ ਕੀਤੇ ਗਏ ਸੂਬੇ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਰਿਹਾਈ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨਾਲ ਫੋਨ 'ਤੇ ਗੱਲ ਕਰ ਖੁਸ਼ੀ ਪ੍ਰਗਟ ਕੀਤੀ ਹੈ।
ਫਾਰੂਕ ਅਬਦੁੱਲਾ ਦੀ ਰਿਹਾਈ 'ਤੇ ਕੈਪਟਨ ਨੇ ਜਤਾਈ ਖ਼ੁਸ਼ੀ, ਫ਼ੋਨ 'ਤੇ ਕੀਤੀ ਗੱਲਬਾਤ - ਕੈਪਟਨ ਅਮਰਿੰਦਰ ਸਿੰਘ
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਰਿਹਾਈ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਉਨ੍ਹਾਂ ਨਾਲ ਫ਼ੋਨ 'ਤੇ ਗੱਲਬਾਤ ਕੀਤੀ। ਕੈਪਟਨ ਨੇ ਉਨ੍ਹਾਂ ਦੀ ਰਿਹਾਈ ਦਾ ਸਵਾਗਤ ਕੀਤਾ ਹੈ।
ਫ਼ੋਟੋ
ਕੈਪਟਨ ਨੇ ਇੱਕ ਟਵੀਟ ਕਰਦੇ ਹੋਏ ਫਾਰੂਕ ਅਬਦੁੱਲਾ ਦੀ ਲੰਬੀ ਨਜ਼ਰਬੰਦੀ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਸਵਾਗਤ ਕੀਤਾ ਹੈ। ਕੈਪਟਨ ਨੇ ਕਿਹਾ ਕਿ ਉਮੀਦ ਹੈ ਕਿ ਉਨ੍ਹਾਂ ਦੀ ਰਿਹਾਈ ਮਸਲੇ ਦੇ ਸਥਾਈ ਅਤੇ ਸੁਖਾਵੇਂ ਹੱਲ ਲਈ ਇੱਕ ਮਹੱਤਵਪੂਰਨ ਕਦਮ ਹੈ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਮਗਰੋਂ ਸਾਬਕਾ ਮੁੱਖ ਮੰਤਰੀ ਨੂੰ ਨਜ਼ਰਬੰਦ ਕੀਤਾ ਗਿਆ ਸੀ। 7 ਮਹੀਨੇ ਮਗਰੋਂ ਉਨ੍ਹਾਂ ਨੂੰ ਬੀਤੇ ਦਿਨੀਂ ਰਿਹਾਅ ਕੀਤਾ ਗਿਆ ਸੀ।