ਚੰਡੀਗੜ੍ਹ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅੱਜ ਯਾਨੀ 18 ਅਕਤੂਬਰ ਨੂੰ ਦਿੱਲੀ (Delhi) ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਜੇਕਰ ਮੀਡੀਆ ਰਿਪੋਰਟ ਦੀ ਮੰਨੀਏ ਤਾਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਲੇ ਕਾਨੂੰਨ ਬਾਰੇ ਵੀ ਗੱਲ ਕਰਨਗੇ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਸਤੀਫਾ ਤੋਂ ਬਾਅਦ ਤੀਜੀ ਵਾਰੀ ਦਿੱਲੀ ਦੀ ਫੇਰੀ ਹੋਵੇਗੀ।
ਦਿੱਲੀ ਦੀ ਪਹਿਲੀ ਫੇਰੀ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਜਾਣਕਾਰੀ ਵੀ ਦਿੱਤੀ। ਉਨ੍ਹਾਂ ਨਾਲ ਖੇਤੀ ਕਾਨੂੰਨਾਂ ਵਿਰੁੱਧ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ ਬਾਰੇ ਚਰਚਾ ਕੀਤੀ ਗਈ ਅਤੇ ਅਪੀਲ ਕੀਤੀ ਕਿ ਇਨ੍ਹਾਂ ਕਾਨੂੰਨਾਂ ਨੂੰ ਛੇਤੀ ਹੀ ਵਾਪਿਸ ਲੈ ਕੇ ਮਸਲੇ ਨੂੰ ਸੁਲਝਾਇਆ ਜਾਵੇ ਤੇ ਐਮਐਸਪੀ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਪੰਜਾਬ ਵਿੱਚ ਫ਼ਸਲੀ ਵਭਿੰਨਤਾ ਲਈ ਵੀ ਮਦਦ ਕੀਤੀ ਜਾਵੇ।